Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਸ਼ਲੀਲ ਵੀਡੀਓ ਬਣਾ ਕੇ ਔਰਤ ਦੇ ਪਤੀ ਨੇ ਵਿਅਕਤੀ ਕੋਲੋਂ ਕੀਤੀ ਵਸੂਲੀ, 50 ਹਜ਼ਾਰ ਹਾਸਲ ਕਰਨ ਮਗਰੋਂ ਕੀਤਾ ਬਲੈਕਮੇਲ

May 24, 2024 02:44 PM

ਲੁਧਿਆਣਾ: ਸਾਜਿਸ਼ ਦੇ ਤਹਿਤ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਨਿੱਜੀ ਪਲਾਂ ਦੀ ਵੀਡੀਓ ਬਣਾ ਕੇ ਆਪਣੀ ਪਤਨੀ ਦੇ ਪ੍ਰੇਮੀ ਕੋਲੋਂ 50 ਹਜ਼ਾਰ ਰੁਪਏ ਵਸੂਲ ਲਏ l ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਆਪਣੀ ਪਤਨੀ ਅਤੇ ਸਾਥੀ ਨਾਲ ਮਿਲ ਕੇ ਉਸ ਵਿਅਕਤੀ ਨੂੰ ਬਲੈਕਮੇਲ ਕਰਨ ਲੱਗ ਪਿਆl ਇਸ ਮਾਮਲੇ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋ ਦੀ ਪੁਲਿਸ ਨੇ ਪੜਤਾਲ ਸ਼ੁਰੂ ਕੀਤੀ ਅਤੇ ਪਿੰਡ ਕਿਲ੍ਹਾ ਰਾਏਪੁਰ ਦੇ ਰਹਿਣ ਵਾਲੇ ਬਿੱਟੂ ਦੀ ਸ਼ਿਕਾਇਤ 'ਤੇ ਪਿੰਡ ਸੇਖਾ ਥਾਣਾ ਮਲੋਦ ਖੰਨਾ ਦੇ ਰਹਿਣ ਵਾਲੇ ਕਮਲਪ੍ਰੀਤ ਸਿੰਘ, ਕਰਨਵੀਰ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਖਿਲਾਫ਼ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਿੱਟੂ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਉਹ ਆਪਣੇ ਘਰ ਵਿੱਚ ਸਹਿਮਤੀ ਦੇ ਨਾਲ ਔਰਤ ਨਾਲ ਸਰੀਰਕ ਸਬੰਧ ਬਣਾ ਰਿਹਾ ਸੀ l ਇਸੇ ਦੌਰਾਨ ਕਰਨਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਜ਼ਬਰਦਸਤੀ ਉਸਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦੇ ਨਿਜੀ ਪਲਾਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਲੱਗ ਪਏ l ਬਿੱਟੂ ਇਸ ਗੱਲ ਤੋਂ ਬੇਖਬਰ ਸੀ ਕਿ ਇਸ ਸਾਰੇ ਮਾਮਲੇ ਵਿੱਚ ਕਰਨਵੀਰ ਸਿੰਘ ਦੀ ਪਤਨੀ ਵੀ ਸਾਜਿਸ਼ ਦਾ ਹਿੱਸਾ ਹੈl ਮੁਲਜ਼ਮਾਂ ਨੇ ਡਰਾ ਧਮਕਾ ਕੇ ਬਿੱਟੂ ਕੋਲੋਂ 50 ਹਜ਼ਾਰ ਰੁਪਏ ਦੀ ਰਕਮ ਹਾਸਲ ਕਰ ਲਈ l ਕੁਝ ਦਿਨਾਂ ਬਾਅਦ ਮੁਲਜ਼ਮ ਉਸਨੂੰ ਫੋਨ ਕਰਕੇ ਬਲੈਕਮੇਲ ਕਰਨ ਲੱਗ ਪਏ ਅਤੇ ਉਸ ਕੋਲੋਂ ਹੋਰ ਪੈਸਿਆਂ ਦੀ ਮੰਗ ਕੀਤੀ l ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਸੁਭਾਸ਼ ਚੰਦ ਨੇ ਦੱਸਿਆ ਕਿ ਮਾਮਲਾ ਜਿਸ ਤਰ੍ਹਾਂ ਹੀ ਪੁਲਿਸ ਦੇ ਧਿਆਨ ਵਿੱਚ ਆਇਆ ਤਾਂ ਮੁਲਜ਼ਮਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਗਈ l ਇਸ ਮਾਮਲੇ ਵਿੱਚ ਪੁਲਿਸ ਨੇ ਕਰਨਵੀਰ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਖਿਲਾਫ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸੁਭਾਸ਼ ਚੰਦ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ