Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

May 24, 2024 03:32 PM

ਫ਼ਰੀਦਕੋਟ : ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ਤੇ ਵਿਰੋਧ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵੱਖ ਵੱਖ ਆਗੂਆਂ ਨੇ ਕਿਹਾ ਜਿਵੇਂ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਕਿੰਗਰਾ ਕੌਮੀ ਕਿਸਾਨ ਯੂਨੀਅਨ, ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਬੀਕੇਯੂ ਕਾਦੀਆਂ, ਭੁਪਿੰਦਰ ਸਿੰਘ ਚਹਿਲ ਜ਼ਲਿ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸੁਖਜਿੰਦਰ ਸਿੰਘ ਤੁਬੰੜਭੰਨ ਜ਼ਲਿ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ, ਹਰਦੇਵ ਸਿੰਘ ਜ਼ਲਿ੍ਹਾ ਮੀਤ ਪ੍ਰਧਾਨ ਬੀਕੇਯੂ ਡਕੌਂਦਾ ਬੁਰਜ ਗਿੱਲ, ਰਣਧੀਰ ਸਿੰਘ ਬਲਾਕ ਪ੍ਰਧਾਨ ਸਾਦਿਕ ਬੀਕੇਯੂ ਲੱਖੋਵਾਲ, ਕਾਮਰੇਡ ਦਲੀਪ ਸਿੰਘ ਕਿਸਾਨ ਆਗੂ, ਸਤਨਾਮ ਸਿੰਘ ਪੱਖੀ ਜ਼ਲਿ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ, ਆਦਿ ਆਗੂਆਂ ਵੱਲੋਂ ਸੱਭ ਤੋਂ ਪਹਿਲਾਂ ਅਰਦਾਸ ਬੇਨਤੀ ਕਰਕੇ ਕੱਲ ਪਟਿਆਲਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਕੇ ਵਾਪਸ ਆ ਰਹੇ ਕਿਸਾਨਾਂ ਦੀ ਬੱਸ ਪਲਟੀ ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਅਤੇ ਕਾਮਾਂ ਗਾਟਾ ਮਾਰੂ ਦੇ ਸ਼ਹੀਦਾਂ ਲਈ ਦੋ ਮਿੰਟ ਦਾ ਮੌਨ ਰੱਖਿਆ। ਉਨਾਂ੍ਹ ਕਿਹਾ ਕੇ ਇਹ ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਸ ਸਾਲ ਦੇ ਸ਼ਾਸਨ ਵਿੱਚ ਕਿਸਾਨ, ਮਜ਼ਦੂਰ, ਮੁਲਾਜ਼ਮ, ਅਤੇ ਛੋਟੇ ਦੁਕਾਨਦਾਰਾਂ, ਦੇ ਵਿਰੋਧ ਵਿਚ ਰਿਹਾ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਦੇਸ਼ ਦੇ ਸਾਰੇ ਅਦਾਰਿਆਂ ਨੂੰ ਕਾਰਪੋਰੇਟ ਨੂੰ ਵੇਚਿਆ। ਸੰਯੁਕਤ ਕਿਸਾਨ ਮੋਰਚਾ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਹਰਾਉਣਾ ਅਤਿ ਜ਼ਰੂਰੀ ਹੈ । ਸੰਯੁਕਤ ਕਿਸਾਨ ਮੋਰਚਾ ਜ਼ਲਿ੍ਹਾ ਫ਼ਰੀਦਕੋਟ ਵੱਲੋਂ ਡਾਕਟਰ ਬਲਜਿੰਦਰ ਸਿੰਘ ਹਮਦਰਦ ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਪਰਚੇ ਦੀ ਨਿਖੇਦੀ ਕਰਦਾ ਹੈ ਅਤੇ ਪੰਜਾਬ ਸਰਕਾਰ ਨੂੰ ਜਲਦ ਝੂਠਾ ਪਰਚਾ ਰੱਦ ਕਰ ਕੇ ਇਨਸਾਫ਼ ਦੇਵੇ। ਇਸ ਮੌਕੇ ਜਥੇਬੰਦੀਆਂ ਦੇ ਆਗੂ ਸਹਿਬਾਨ, ਗੁਰਮੀਤ ਸਿੰਘ ਜ਼ਲਿ੍ਹਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਰਾਜਬੀਰ ਸਿੰਘ ਗਿੱਲ ਸੰਧਵਾਂ ਸਕੱਤਰ ਜਰਨਲ ਬੀਕੇਯੂ ਕਾਦੀਆਂ, ਜਸਵੀਰ ਸਿੰਘ ਗਿੱਲ ਬਲਾਕ ਪ੍ਰਧਾਨ ਫਰੀਦਕੋਟ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਗੁਰਵਿੰਦਰ ਸਿੰਘ ਨੰਗਲ ਬੀਕੇਯੂ ਡਕੌਂਦਾ ਬੁਰਜ ਗਿੱਲ,ਹਰਭੇਜ ਸਿੰਘ ਭਾਣਾ ਬਲਾਕ ਜਰਨਲ ਸਕੱਤਰ ਫਰੀਦਕੋਟ, ਸ਼ਮਸ਼ੇਰ ਸਿੰਘ ਸੰਧੂ ਬਲਾਕ ਆਗੂ ਹਾਜ਼ਰ ਸਨ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ