Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭਾਕਿਯੂ ਡਕੌਂਦਾ ਵੱਲੋ ਗੁਰਦਾਸਪੁਰ ਦੇ ਕਿਸਾਨ ਆਗੂਆਂ ਨੂੰ ਘਰਾਂ 'ਚ ਨਜ਼ਰਬੰਦ ਕਰਨ ਦੀ ਸਖ਼ਤ ਨਿਖੇਧੀ

May 24, 2024 04:05 PM

ਬਰਨਾਲਾ, 24 ਮਈ (ਬਘੇਲ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23,24 ਮਈ ਨੂੰ ਪੰਜਾਬ ਆਏ ਹਨ | ਜਿਸ ਦੌਰਾਨ 23 ਮਈ ਨੂੰ ਪਟਿਆਲਾ ਵਿਖੇ ਰੈਲੀ ਨੂੰ ਸੰਬੋਧਨ ਕੀਤਾ ਓਥੇ ਵੀ ਕਿਸਾਨਾਂ ਨੇ ਆਪਣੀਆਂ ਰਹਿੰਦੀਆਂ ਮੰਗਾਂ ਨਾ ਮੰਨਣ ਦੇ ਰੋਸ਼ ਵਜੋਂ ਨਰਿੰਦਰ ਮੋਦੀ ਦਾ ਸ਼ਾਂਤਮਈ ਵਿਰੋਧ ਕਰਨਾ ਸੀ ਪਰ ਸਾਰੇ ਸ਼ਹਿਰ ਨੂੰ ਬੇਰੀਕੇਡ ਲਗਾ ਕਿਸਾਨਾਂ ਨੂੰ ਰੋਕਿਆ ਗਿਆ ਅਤੇ ਲੋਕਤੰਤਰ ਦਾ ਘਾਣ ਕੀਤਾ ਗਿਆ | ਇਸੇ ਤਰ੍ਹਾਂ ਮੋਦੀ ਦੀ ਗੁਰਦਾਸਪੁਰ ਫੇਰੀ ਦੌਰਾਨ ਜਦ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਉਸਦਾ ਵਿਰੋਧ ਕਰਨਾ ਚਾਹਿਆ ਤਾਂ ਉਨ੍ਹਾਂ ਨੂੰ ਪੁਲੀਸ ਹਿਰਾਸਤ ਵਿੱਚ ਲਿਆ ਗਿਆ, ਇੱਥੇ ਹੀ ਬੱਸ ਨਹੀਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨ ਚੱਕ ਤੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ ਸਮੇਤ ਹੋਰ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ | ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕੀ ਜਮੂਹਰੀਅਤ ਦੇ ਹੋਏ ਇਸ ਘਾਣ ਦਾ ਸੂਬਾ ਕਮੇਟੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ | ਉਨ੍ਹਾਂ ਕਿਹਾ ਕੀ ਆਉਣ ਵਾਲੀ ਨਵੀਂ ਸੈਂਟਰ ਸਰਕਾਰ ਤੇ ਵੀ ਕਿਸਾਨੀ ਮੰਗਾਂ ਮਨਵਾਉਣ ਲਈ ਦਬਾਅ ਮਨਾਕੇ ਰੱਖਿਆ ਜਾਵੇਗਾ ਅਤੇ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ |
ਫੋਟੋ-24ਬੀਐਨਐਲ-8

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ