ਫਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਵਿਖੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਮਾਰ ਕੇ ਨਹਿਰ ਵਿਚ ਸੁੱਟ ਦਿੱਤੇ ਜਾਣ ਦੀ ਖ਼ਬਰ ਹੈ। ਕਤਲ ਹੋਈ ਔਰਤ ਦੀ ਲਾਸ਼ੀ ਪਿੰਡ ਰੁਕਨਾ ਬੇਗੂ ਨਹਿਰ ਵਿਚੋਂ ਬਰਾਮਦ ਹੋਣ ਮਗਰੋਂ ਥਾਣਾ ਘੱਲਖੁਰਦ ਪੁਲਿਸ ਨੇ ਉਕਤ ਵਿਅਕਤੀ ਖਿਲਾਫ 103 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਦਾਰਾਪੁਰ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਸ ਦੀ ਲੜਕੀ ਚਰਨਜੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਜਸਵੰਤ ਸਿੰਘ ਉਰਫ ਨਿੱਕਾ ਪੁੱਤਰ ਉਕਰਪਾਲ ਸਿੰਘ ਵਾਸੀ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨਾਲ ਹੋਇਆ ਸੀ, ਜੋ ਜਸਵੰਤ ਸਿੰਘ ਆਪਣੀ ਪਤਨੀ ਚਰਨਜੀਤ ਕੌਰ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ। ਮਿਤੀ 13 ਜੁਲਾਈ 2024 ਨੂੰ ਜਸਵੰਤ ਸਿੰਘ ਨੇ ਅਪਾਣੀ ਪਤਨੀ ਨੂੰ ਮਾਰ ਕੇ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਤੋਂ ਭਾਂਗਰ ਨੂੰ ਜਾਂਦੀ ਸੜਕ ’ਤੇ ਬਣੇ ਨਹਿਰੀ ਪੁਲ ਤੋਂ ਨਹਿਰ ਵਿਚ ਸੁੱਟ ਦਿੱਤਾ, ਜਿਸ ਦੀ ਲਾਸ਼ ਪਿੰਡ ਰੁਕਨਾ ਬੇਗੂ ਨਹਿਰ ਵਿਚੋਂ ਬਰਾਮਦ ਹੋ ਗਈ।ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।