Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਤਨੀ, ਸਾਲੀ ਤੇ ਉਸ ਦੇ ਪੁੱਤਰ ਦੇ ਕਤਲ ਮਾਮਲੇ 'ਚ ਸ਼ਖ਼ਸ ਨੂੰ 70 ਸਾਲ ਦੀ ਸਜ਼ਾ, ਕੁਹਾੜੀ ਨਾਲ ਉਤਾਰਿਆ ਸੀ ਮੌਤ ਦੇ ਘਾਟ

July 21, 2024 04:36 PM

ਰੂਪਨਗਰ: ਜ਼ਿਲ੍ਹਾ ਸੈਸ਼ਨ ਜੱਜ ਰੂਪਨਗਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਆਪਣੀ ਪਤਨੀ, ਸਾਲ਼ੀ ਤੇ ਪਤਨੀ ਦੇ ਭਾਣਜੇ ਦਾ ਕਤਲ ਕਰਨ ਦੋਸ਼ 'ਚ ਤਿੰਨ ਉਮਰ ਕੈਦਾਂ ਦੀ ਸਜ਼ਾ ਸੁਣਾਈ ਜਿਸ ਤਹਿਤ ਦੋਸ਼ੀ ਨੂੰ ਕੁੱਲ 70 ਸਾਲ ਦੀ ਸਜ਼ਾ ਭੁਗਤਣੀ ਪਵੇਗੀ।ਪੁਲਿਸ ਅਨੁਸਾਰ 3 ਜੂਨ 2020 ਦੀ ਰਾਤ ਨੂੰ ਸ਼ੂਗਰ ਮਿੱਲ ਰੋਡ, ਮੋਰਿੰਡਾ ਦੇ ਇਲਾਕੇ 'ਚ ਮੁਲਜ਼ਮ ਆਲਮ ਨੇ ਆਪਣੀ ਪਤਨੀ ਕਾਜਲ, ਸਾਲੀ ਜਸਪ੍ਰੀਤ ਕੌਰ ਤੇ ਸਾਲੀ ਦੇ ਪੁੱਤਰ ਸਾਹਿਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਦੋਂ ਉਹ ਸੁੱਤੇ ਹੋਏ ਸਨ ਤਾਂ 'ਕੁਹਾੜੀ' ਨਾਲ ਸੱਟਾਂ ਮਾਰੀਆਂ ਤੇ ਆਪਣੀ ਪਤਨੀ ਦੇ ਪੇਕੇ ਘਰ ਰਹਿੰਦਿਆਂ ਉਸ ਦੀ ਭਰਜਾਈ ਦੇ ਦੂਜੇ ਪੁੱਤਰ ਬੌਬੀ ਦਾ ਕਤਲ ਕਰਨ ਦੀ ਕੋਸ਼ਿਸ਼ ਵੀ ਕੀਤੀ ਜਿਸ ਦਾ ਬਚਾਅ ਹੋ ਗਿਆ ਸੀ। ਜ਼ਿਲ੍ਹਾ ਸ਼ੈਸ਼ਨ ਜੱਜ ਰਾਮੇਸ਼ ਕੁਮਾਰੀ ਨੇ ਦਲੀਲਾਂ ਸੁਣਨ ਉਪਰੰਤ ਸ਼ਨੀਵਾਰ ਨੂੰ ਦੋਸ਼ੀ ਆਲਮ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਨੂੰ ਧਾਰਾ 302 ਆਈਪੀਸੀ. ਅਧੀਨ ਕਤਲ ਅਤੇ ਧਾਰਾ 307 ਆਈਪੀਸੀ. ਦੇ ਤਹਿਤ ਕਤਲ ਦੇ ਜੁਰਮ ਲਈ ਦੋਸ਼ੀ ਠਹਿਰਾਇਆ।ਮਾਨਯੋਗ ਅਦਾਲਤ ਨੇ ਆਈਪੀਸੀ ਦੀ ਧਾਰਾ 57 ਲਾਗੂ ਕੀਤੀ ਜਿਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਉਮਰ ਕੈਦ ਦੀ ਸਜ਼ਾ 20 ਸਾਲ ਹੋਵੇਗੀ। ਆਈਪੀਸੀ. ਦੀ ਧਾਰਾ 57 ਦੇ ਕਾਰਨ, ਦੋਸ਼ੀ ਦੀ ਉਮਰ ਕੈਦ ਦੀ ਮਿਆਦ 60 ਸਾਲ ਤੱਕ ਵਧੇਗੀ ਭਾਵ ਧਾਰਾ 302 ਆਈ.ਪੀ.ਸੀ. (ਤਿੰਨ ਸਿਰਲੇਖਾਂ ਅਧੀਨ) ਦੇ ਤਹਿਤ ਹਰ ਕਤਲ ਲਈ 20 ਸਾਲ ਅਤੇ ਧਾਰਾ 307 ਆਈਪੀਸੀ. (ਇੱਕ ਸਿਰਲੇਖ ਦੇ ਅਧੀਨ) ਦੇ ਤਹਿਤ 10 ਸਾਲ ਦੀ ਕੈਦ ਅਤੇ ਕੁੱਲ 70 ਸਾਲ ਦੀ ਸਜ਼ਾ ਭੁਗਤਣੀ ਹੋਵੇਗੀ ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ