Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ, ਦੂਜਾ ਕੌਮਾ 'ਚ

July 22, 2024 11:54 AM

ਬਰਨਾਲਾ : ਪਿੰਡ ਢਿਲਵਾਂ ਵਿਖੇ ਪਿਛਲੀ ਲੰਘੀ ਰਾਤ ਨੂੰ 8 ਤੋਂ 9 ਵਜੇ ਦੇ ਵਿਚਕਾਰ ਤਪਾ-ਢਿੱਲਵਾਂ ਲਿੰਕ ਸੜਕ ਤੇ ਹੋਏ ਸੜਕੀ ਹਾਦਸੇ ’ਚ ਦੋ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਸਰਾ ਨੌਜਵਾਨ ਗੰਭੀਰ ਜ਼ਖ਼ਮੀ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਵੀਰਬਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਢਿੱਲਵਾਂ ਦੇ ਰਹਿਣ ਵਾਲੇ ਵੀਰਬਲ ਸਿੰਘ ਤੇ ਸ਼ਮਸ਼ੇਰ ਸਿੰਘ ਦੋਵੇਂ ਪਿਛਲੀ ਲੰਘੀ ਰਾਤ ਨੂੰ 8 ਵਜੇ ਦੇ ਕਰੀਬ ਆਪਣੇ ਪਿੰਡ ਢਿੱਲਵਾਂ ਤੋਂ ਤਪਾ ਜਾ ਰਹੇ ਸਨ, ਕਿ ਰਸਤੇ ’ਚ ਹੀ ਇੱਕ ਮਸ਼ੀਨਰੀ ਦੀ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ। ਜਿਸ ਹਾਦਸੇ ’ਚ ਪਿੰਡ ਢਿੱਲਵਾਂ- ਪਟਿਆਲਾ ਦੇ ਰਾਜਾ ਵੇਹੜੇ ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਵੀਰਬਲ ਸਿੰਘ ਪੁੱਤਰ ਭੋਲਾ ਸਿੰਘ ਦੀ ਮੌਤ ਹੋ ਗਈ ਤੇ ਉਸਦੇ ਸਾਥੀ 25 ਸਾਲ ਦਾ ਸਮਸੇਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਢਿੱਲਵਾਂ ਗੰਭੀਰ ਹਾਲਤ ’ਚ ਜ਼ਖ਼ਮੀ ਹੋ ਗਿਆ। ਜੋ ਹੁਣ ਬਠਿੰਡਾ ਦੇ ਏਮਸ ਹਸਪਤਾਲ ’ਚ ਜਿਆਦਾ ਸੱਟ ਹੋਣ ਕਾਰਨ ਕੌਮਾਂ ’ਚ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੜਕੀ ਹਾਦਸੇ ਤੋਂ ਬਾਅਦ ਵਿਅਕਤੀਆਂ ਨੇ ਮਾਮਲੇ ਨੂੰ ਰਫਾ ਦਫਾ ਕਰਨ ਲਈ ਉਹਨਾਂ ਦੇ ਪੁੱਤਰਾਂ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਤਾਂ ਕੀ ਪਹੁੰਚਾਉਣਾ ਸੀ ਸਗੋਂ ਕਾਨੂੰਨੀ ਕਾਰਵਾਈ ਦੇ ਡਰੋ ਉਹਨਾਂ ਨੂੰ ਸੜਕ ਦੀ ਇੱਕ ਸਾਈਡ ਤੇ ਸੁੱਟ ਕੇ ਆਪਣੀ ਮਸ਼ੀਨਰੀ ਲੈਕੇ ਫ਼ਰਾਰ ਹੋ ਗਏ। ਮੋਟਰਸਾਈਕਲ ਸਵਾਰ ਮ੍ਰਿਤਕ ਵੀਰਬਲ ਸਿੰਘ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ। ਜੋ ਆਪਣੇ ਪਰਿਵਾਰ ਦਾ ਕਮਾਓ ਪੁੱਤ ਸੀ। ਜੋ ਆਪਣੇ ਪਿੱਛੇ ਦੋ ਭਰਾ ਆਪਣੇ ਬਜ਼ੁਰਗ ਮਾਤਾ-ਪਿਤਾ ਤੇ ਇੱਕ ਭੈਣ ਛੱਡ ਗਿਆ। ਦੂਜੇ ਪਾਸੇ ਮੋਟਰਸਾਈਕਲ ਸਵਾਰ ਜ਼ਖ਼ਮੀ ਸ਼ਮਸ਼ੇਰ ਸਿੰਘ ਵੀ ਆਪਣੀ ਜ਼ਿੰਦਗੀ ਮੌਤ ਦੀ ਲੜਾਈ ਬਠਿੰਡਾ ਦੇ ਏਮਸ ਹਸਪਤਾਲ ‘ਚ ਲੜ ਰਿਹਾ ਹੈ ਜੋ ਕੌਮਾ ‘ਚ ਜਾ ਚੁੱਕਿਆ ਹੈ। ਇਸ ਮਾਮਲੇ ਸਬੰਧੀ ਤਪਾ ਪੁਲਿਸ ਵਲੋਂ ਪੀੜਿਤ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਘੁੰਗਾਲੇ ਜਾ ਰਹੇ ਹਨ।

 

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ