Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਪੁਲਿਸ ਦੀ ਸਖ਼ਤੀ ! 31 ਜੁਲਾਈ ਤੋਂ ਬਾਅਦ ਨਾਬਾਲਗ ਬੱਚੇ ਨੂੰ ਦਿੱਤਾ ਵਾਹਨ ਤਾਂ ਮਾਪਿਆਂ ਨੂੰ ਖਾਣੀ ਪਵੇਗੀ ਜੇਲ੍ਹ ਦੀ ਹਵਾ

July 22, 2024 12:03 PM

ਚੰਡੀਗੜ੍ਹ : ਜੇ ਤੁਸੀਂ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਾਹਨ ਚਲਾਉਣ ਲਈ ਦਿੱਤਾ ਤਾਂ ਜੇਲ੍ਹ ਦੀ ਹਵਾ ਖਾਣੀ ਪੈ ਸਕਦੀ ਹੈ। ਪੰਜਾਬ ਪੁਲਿਸ ਦਾ ਟ੍ਰੈਫਿਕ ਵਿੰਗ ਨਾਬਾਲਗ ਬੱਚਿਆਂ ਦੇ ਵਾਹਨ ਚਲਾਉਣ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ ਵਾਲਾ ਹੈ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪਹਿਲਾਂ ਇਸ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ। ਜੇ 18 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੁਪਹੀਆ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਫੜਿਆ ਗਿਆ ਤਾਂ ਮਾਪਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਆਪਣੇ ਪੱਤਰ ’ਚ ਲਿਖਿਆ ਹੈ ਕਿ ਜੇ 18 ਸਾਲਾਂ ਤੋਂ ਘੱਟ ਉਮਰ ਦੇ ਬੱਚੇ ਦੁਪਹੀਆ ਜਾਂ ਚਾਰ ਪਹੀਆ ਵਾਹਨ ਚਲਾਉਂਦੇ ਫੜੇ ਜਾਣਗੇ ਤਾਂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆ ਖ਼ਿਲਾਫ਼ ਧਾਰਾ 199(ਏ) ਤਹਿਤ ਕਾਰਵਾਈ ਕੀਤੀ ਜਾਵੇਗੀ।ਬੱਚਿਆਂ ਦੇ ਮਾਪਿਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 125 ਤਹਿਤ ਐੱਫਆਈਆਰ ਦਰਜ ਕੀਤੀ ਜਾਵੇਗੀ। ਪੁਲਿਸ ਵੱਲੋਂ ਇਸ ਦੇ ਨਾਲ-ਨਾਲ 25 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ। 12 ਮਹੀਨਿਆਂ ਲਈ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ। ਉੱਧਰ, ਗੱਡੀ ਚਲਾਉਣ ਵਾਲੇ ਨਾਬਾਲਗ ਨੂੰ ਲਾਇਸੈਂਸ ਲਈ ਅਯੋਗ ਕਰ ਦਿੱਤਾ ਜਾਵੇਗਾ। ਇਸ ਹਾਲਤ ’ਚ ਉਹ 18 ਸਾਲ ਦੀ ਉਮਰ ਪੂਰੀ ਕਰਨ ’ਤੇ ਵੀ ਲਾਇਸੈਂਸ ਨਹੀਂ ਬਣਵਾ ਸਕੇਗਾ•। ਲਾਇਸੈਂਸ ਬਣਾਉਣ ਲਈ ਉਸ ਨੂੰ ਅੱਠ ਸਾਲ ਹੋਰ ਉਡੀਕ ਕਰਨੀ ਪਵੇਗੀ ਯਾਨੀ 25 ਸਾਲ ਦੀ ਉਮਰ ਪੂਰੀ ਕਰਨੀ ਪਵੇਗੀ•। ਇਸ ਤੋਂ ਬਾਅਦ ਵੀ ਲਾਇਸੈਂਸ ਬਣਾਉਣ ਲਈ ਸਖ਼ਤ ਨਿਯਮਾਂ ’ਚੋਂ ਲੰਘਣਾ ਪਵੇਗਾ।ਏਡੀਜੀਪੀ ਟ੍ਰੈਫਿਕ ਏਐੱਸ ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਨਾਬਾਲਗ ਬੱਚਿਆਂ ਦੇ ਮਾਪਿਆਂ ਖ਼ਿਲਾਫ਼ ਕਾਰਵਾਈ ਕਰੇਗੀ ਜਿਹੜੇ ਨਿਯਮਾਂ ਨੂੰ ਛਿੱਕੇ ਟੰਗ ਕੇ ਆਪਣੇ ਬੱਚਿਆਂ ਨੂੰ ਵਾਹਨ ਦਿੰਦੇ ਹਨ। ਇਸ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ•। ਫ਼ਿਲਹਾਲ ਮਾਪੇ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਦੇਣ, ਇਸ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਰਾਏ ਨੇ ਮਿਸਾਲ ਦਿੰਦਿਆਂ ਦੱਸਿਆ ਕਿ ਕਰੀਬ ਦੋ ਮਹੀਨੇ ਪਹਿਲਾਂ ਪੁਣੇ ’ਚ ਇਕ ਨਾਬਾਲਗ ਨੇ ਆਪਣੀ ਪੋਰਸ਼ ਕਾਰ ਨਾਲ ਬਾਈਕ ਸਵਾਰ ਦੋ ਆਈਟੀ ਇੰਜੀਨੀਅਰਜ਼ ਮੁੰਡੇ ਤੇ ਕੁੜੀ ਨੂੰ ਟੱਕਰ ਮਾਰ ਦਿੱਤੀ ਸੀ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਮੁਲਜ਼ਮ ਨਾਬਾਲਗ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਨ ’ਤੇ ਆਪਣੇ ਦੋਸਤਾਂ ਨਾਲ ਪਾਰਟੀ ਕਰ ਕੇ ਪਰਤ ਰਿਹਾ ਸੀ। ਉਹ ਸ਼ਰਾਬ ਦੇ ਨਸ਼ੇ ’ਚ ਕਰੀਬ 200 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਕਾਰ ਚਲਾ ਰਿਹਾ ਸੀ। ਉਵੇਂ ਹੀ ਪੰਜਾਬ ’ਚ ਵੀ ਦੇਖਣ ਨੂੰ ਮਿਲ ਰਿਹਾ ਹੈ ਕਿ ਕਈ ਮਾਪੇ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਲਈ ਦੇ ਰਹੇ ਹਨ ਜੋ ਗ਼ਲਤ ਹੈ। ਹੁਣ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ