Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹਵਾਲਾ ਕਾਰੋਬਾਰੀ ਕਰੋੜਾ ਦੀ ਨਗਦੀ ਤੇ ਅਮਰੀਕੀ ਡਾਲਰਾਂ ਸਮੇਤ ਗ੍ਰਿਫ਼ਤਾਰ, ਮੁਲਜ਼ਮ ਖ਼ਿਲਾਫ਼ ਦਿੱਲੀ 'ਚ ਵੀ ਮਾਮਲਾ ਦਰਜ

July 23, 2024 10:49 AM

ਜਲੰਧਰ : ਥਾਣਾ ਬਾਰਾਦਰੀ ਦੀ ਪੁਲਿਸ ਨੇ ਹੁਸ਼ਿਆਰਪੁਰ ਦੇ ਹਵਾਲਾ ਕਾਰੋਬਾਰੀ ਗਾਂਧੀ ਨੂੰ ਕਰੀਬ 3 ਕਰੋੜ ਰੁਪਏ ਦੀ ਨਗਦੀ, 3100 ਅਮਰੀਕੀ ਡਾਲਰ ਤੇ ਇਕ ਕਾਲੇ ਰੰਗ ਦੀ ਕਰੇਟਾ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖਿਲਾਫ ਥਾਣਾ ਬਾਰਾਦਰੀ ਵਿਖੇ ਜੁਰਮ 21, 22, 27-ਏ, ਐੱਨਡੀਪੀਐੱਸ ਐਕਟ 61/1/14 ਆਬਕਾਰੀ ਐਕਟ, 25/27 (1) 54/59 ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਪੁਨੀਤ ਸੂਦ ਉਰਫ ਗਾਂਧੀ ਵਾਸੀ ਕਟੜਾ ਮੁਹੱਲਾ ਨੇੜੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਜੋਂ ਹੋਈ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਹਵਾਲਾ ਪੈਸਾ ਦਿੱਲੀ ਤੋਂ ਬੱਸ ਰਾਹੀਂ ਜਲੰਧਰ ਆਇਆ ਹੈ ਤੇ ਇਸ ਨੂੰ ਕਾਲੇ ਰੰਗ ਦੀ ਕਰੇਟਾ 'ਚ ਸਟੋਰ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਇਹ ਕਰੇਟਾ ਬੱਸ ਸਟੈਂਡ ਰਾਹੀਂ ਗੁਰੂ ਨਾਨਕਪੁਰਾ ਵੱਲ ਜਾ ਰਿਹਾ ਹੈ।ਅਜਿਹੇ 'ਚ ਜੇਕਰ ਪੁਲਿਸ ਸਮੇਂ ਸਿਰ ਨਾਕਾਬੰਦੀ ਕਰ ਦਿੰਦੀ ਹੈ ਤਾਂ ਹਵਾਲਾ ਨਾਲ ਸਬੰਧਤ ਵੱਡਾ ਨੈੱਟਵਰਕ ਪੁਲਿਸ ਦੇ ਹੱਥ ਲੱਗ ਸਕਦਾ ਹੈ। ਸੂਚਨਾ ਦੇ ਆਧਾਰ 'ਤੇ ਏਡੀਸੀਪੀ ਸਿਟੀ-ਵਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ 'ਚ ਟੀਮ ਦਾ ਗਠਨ ਕੀਤਾ ਗਿਆ, ਜਿਸ 'ਚ ਥਾਣਾ ਬਾਰਾਦਰੀ ਦੇ ਇੰਚਾਰਜ ਇੰਸਪੈਕਟਰ ਕਮਲਜੀਤ ਸਿੰਘ ਤੇ ਹੋਰ ਸਟਾਫ਼ ਸ਼ਾਮਲ ਸੀ। ਇਸ ਦੌਰਾਨ ਪੁਲਿਸ ਨੇ ਬਸ਼ੀਰਪੁਰਾ ਟੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਦ ਪੁਲਿਸ ਨੇ ਮੁਖਬਰ ਵੱਲੋਂ ਦਿੱਤੀ ਕਰੇਟਾ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਡਰ ਗਿਆ ਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਟੀਮ ਜੋ ਪਹਿਲਾਂ ਹੀ ਚੌਕਸ ਸੀ, ਨੇ ਘੇਰਾ ਪਾ ਲਿਆ ਤੇ ਡਰਾਈਵਰ ਨੂੰ ਕਾਬੂ ਕਰ ਲਿਆ। ਇਸ ਦੌਰਾਨ ਜਦ ਪੁਲਿਸ ਨੇ ਕਾਰ ਚਾਲਕ ਤੋਂ ਉਸ ਦੀ ਪਛਾਣ ਪੁੱਛੀ ਤਾਂ ਉਸ ਨੇ ਆਪਣਾ ਨਾਂ ਗਾਂਧੀ ਵਾਸੀ ਹੁਸ਼ਿਆਰਪੁਰ ਦੱਸਿਆ।ਇਸ ਤੋਂ ਬਾਅਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 2,93,05,800 ਰੁਪਏ ਤੇ 31,00 ਅਮਰੀਕੀ ਡਾਲਰ ਦੀ ਹਵਾਲਾ ਰਾਸ਼ੀ ਬਰਾਮਦ ਹੋਈ। ਪੁਲਿਸ ਕਮਿਸ਼ਨਰ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਇਸ ਦਾ ਸਾਰਾ ਨੈੱਟਵਰਕ ਤੋੜਨ ’ਚ ਲੱਗੀ ਹੋਈ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਵਾਲਾ ਪੈਸਾ ਕਿੱਥੋਂ ਆਇਆ ਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਰਕਮ ਬੱਸ ਰਾਹੀਂ ਜਲੰਧਰ ਪਹੁੰਚਾਈ ਗਈ ਸੀ ਤੇ ਹਵਾਲਾ ਕਾਰੋਬਾਰੀ ਗਾਂਧੀ ਆਪਣੀ ਕਰੇਟਾ 'ਚ ਇਸ ਨੂੰ ਲੈ ਕੇ ਮੰਜ਼ਿਲ 'ਤੇ ਪਹੁੰਚਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਪੁਲਿਸ ਨੇ ਦਬੋਚ ਲਿਆ। ਪੁਲਿਸ ਉਸ ਕੋਲੋਂ ਡੁੰਘਾਈ ਨਾਲ ਪੁੱਛਗਿਛ ਕਰ ਰਹੀ ਹੈ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ