Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਿੱਕ ਬਾਕਸਿੰਗ ਕੋਚ ਬਲਦੇਵ ਰਾਜ ’ਤੇ ਲੱਗੇ ਪੈਸੇ ਲੈਣ ਦੇ ਦੋਸ਼, ਪੀੜਤ ਲੜਕੀ ਆਪਣੇ ਪਿਤਾ ਨਾਲ ਐੱਸਐੱਸਪੀ ਦਫ਼ਤਰ ਪਹੁੰਚੀ

July 23, 2024 10:53 AM

ਅੰਮ੍ਰਿਤਸਰ : ਜਾਅਲੀ ਸਰਟੀਫਿਕੇਟ ਦੇ ਕੇ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁਲਜ਼ਮ ਅਭਿਲਾਸ਼ ਕੁਮਾਰ ਖ਼ਿਲਾਫ਼ ਐੱਸਐੱਸਪੀ ਦਿਹਾਤੀ ਨੂੰ ਇਕ ਹੋਰ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਉਸ ਦੇ ਨਾਲ ਕਿੱਕ ਬਾਕਸਿੰਗ ਕੋਚ ਬਲਦੇਵ ਰਾਜ ’ਤੇ ਵੀ ਵਿਦਿਆਰਥੀਆਂ ਨੂੰ ਫਰਜ਼ੀ ਸਰਟੀਫਿਕੇਟ ਵੰਡਣ ਦਾ ਦੋਸ਼ ਲਾਇਆ ਗਿਆ ਹੈ। ਦੋਵਾਂ ਨੇ ਇਕ ਲੜਕੀ ਨੂੰ ਕਿੱਕ ਬਾਕਸਿੰਗ ਮੁਕਾਬਲੇ ਵਿਚ ਭਾਗ ਦਿਵਾ ਕੇ ਉਸ ਤੋਂ ਡੇਢ ਲੱਖ ਰੁਪਏ ਹੜੱਪ ਲਏ।ਖਿਡਾਰੀ ਦੇ ਪਿਤਾ ਨੇ ਆਪਣੀਆਂ ਮੱਝਾਂ ਵੇਚ ਕੇ ਇਹ ਪੈਸੇ ਦਿੱਤੇ ਸਨ। ਹੈਰਾਨੀ ਦੀ ਗੱਲ ਇਹ ਰਹੀ ਕਿ ਲੜਕੀ ਨੂੰ ਜਾਅਲੀ ਸਰਟੀਫਿਕੇਟ ਦਿੱਤੇ ਗਏ ਸਨ। ਕਿਸਾਨ ਆਗੂ ਕਾਬਲ ਸਿੰਘ ਨਾਲ ਐਸਐਸਪੀ ਦਿਹਾਤੀ ਦਫ਼ਤਰ ਪੁੱਜੇ ਪੀੜਤ ਦੇ ਪਿਤਾ ਨੇ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ। ਫਿਲਹਾਲ ਐੱਸਐੱਸਪੀ ਦਿਹਾਤੀ ਸਤਿੰਦਰ ਸਿੰਘ ਨੇ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਜਦੋਂ ਕੋਚ ਬਲਦੇਵ ਰਾਜ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਨਾਨਕ ਸਟੇਡੀਅਮ ਵਿਚ ਹੋਏ ਟੂਰਨਾਮੈਂਟ ਵਿਚ ਲੜਕੀ ਨੂੰ ਨਹੀਂ ਖਿਡਵਾਇਆ ਸੀ। ਉਹ ਖੁਦ ਜਾ ਕੇ ਖੇਡੀ ਹੈ। ਉਸ 'ਤੇ ਪੈਸੇ ਲੈ ਕੇ ਖੇਡ ਮੁਕਾਬਲਿਆਂ 'ਚ ਹਿੱਸਾ ਲੈਣ ਦੇ ਦੋਸ਼ ਬੇਬੁਨਿਆਦ ਹਨ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ