Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਾਈਕ ਸਵਾਰ ਤਿੰਨ ਮੁੰਡਿਆਂ ਨੂੰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ

July 23, 2024 12:35 PM

ਤਰਨਤਾਰਨ: ਪਿੰਡ ਲਾਖਣਾ ਦੇ ਕੋਲ ਮੋਟਰਸਾਈਕਲ ਸਵਾਰ ਤਿੰਨ ਮੁੰਡਿਆਂ ਨੂੰ ਸਾਹਮਣੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ 16 ਸਾਲਾ ਇਕ ਲੜਕੇ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਅਮਰਕੋਟ ਦੇ ਹਸਪਤਾਲ ਲਿਜਾਇਆ ਗਿਆ ਪਰ ਗੰਭੀਰ ਸੱਟਾਂ ਦੇ ਚੱਲਦਿਆਂ ਦੋਵਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੂਜੇ ਪਾਸੇ ਥਾਣਾ ਵਲਟੋਹਾ ਦੀ ਪੁਲਿਸ ਨੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।ਜੁਗਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪੱਟੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਦੋਸਤ ਅਕਾਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗਾਰਡਨ ਕਾਲੋਨੀ ਪੱਟੀ ਨੇ ਅਰਸ਼ਦੀਪ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਪੱਟੀ ਨਾਲ ਉਸਦੇ ਮਾਮੇ ਦੇ ਲੜਕੇ ਲਵਪ੍ਰੀਤ ਸਿੰਘ ਮਿਲਣ ਨੂੰ ਜਾਣਾ ਹੈ। ਉਹ ਤੇ ਅਰਸ਼ਦੀਪ ਸਿੰਘ ਦੋਵੇਂ ਜਣੇ ਅਕਾਸ਼ਦੀਪ ਨਾਲ ਮੋਟਰਸਾਈਕਲ ’ਤੇ ਪੱਟੀ ਤੋਂ ਲਾਖਣਾ ਵੱਲ ਚੱਲ ਪਏ। ਰਾਤ ਕਰੀਬ ਪੌਣੇ 9 ਵਜੇ ਉਹ ਜਦੋਂ ਅਮਰਕੋਟ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਤਿੰਨੇ ਜਣੇ ਝੋਨੇ ਦੇ ਖੇਤ 'ਚ ਡਿੱਗ ਪਏ। ਅਕਾਸ਼ਦੀਪ ਸਿੰਘ (16) ਦੇ ਮੂੰਹ ’ਤੇ ਕਾਫੀ ਸੱਟਾਂ ਲੱਗੀਆਂ ਤੇ ਉਸਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦੋਂਕਿ ਰਾਹਗੀਰ ਉਸ ਨੂੰ ਤੇ ਅਰਸ਼ਦੀਪ ਸਿੰਘ ਨੂੰ ਅਮਰਕੋਟ ਦੇ ਨਿੱਜੀ ਹਸਪਤਾਲ ਲੈ ਗਏ। ਜਿਥੇ ਡਾਕਟਰਾਂ ਨੇ ਗੰਭੀਰ ਸੱਟਾਂ ਦੇ ਚੱਲਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਮੌਕੇ ’ਤੇ ਪੁੱਜੇ ਏਐੱਸਆਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ। ਜਦੋਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ