Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭੈਣ ਘਰ ਰਹਿਣ ਆਈ ਨਾਬਾਲਗ ਲੜਕੀ ਨਾਲ ਨੌਜਵਾਨ ਨੇ ਕੀਤਾ ਜਬਰ ਜਨਾਹ, 8 ਮਹੀਨੇ ਦੀ ਗਰਭਵਤੀ ਹੋਣ 'ਤੇ ਲੱਗਾ ਪਤਾ

July 24, 2024 12:49 PM

ਸ੍ਰੀ ਮਾਛੀਵਾੜਾ ਸਾਹਿਬ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੀ ਵਾਸੀ ਨਾਬਾਲਿਗ ਲੜਕੀ ਨੂੰ ਬਿਮਾਰ ਹੋਣ ’ਤੇ ਜਦੋਂ ਉਸ ਦੀ ਮਾਂ ਡਾਕਟਰ ਕੋਲ ਜਾਂਚ ਲਈ ਲੈ ਕੇ ਗਈ ਤਾਂ ਉਹ ਉੱਥੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਨਾਬਾਲਿਗ ਧੀ 8 ਮਹੀਨੇ ਦੀ ਗਰਭਵਤੀ ਹੈ। ਜਾਣਕਾਰੀ ਅਨੁਸਾਰ ਇਹ ਨਾਬਾਲਿਗਾ ਕੁਝ ਮਹੀਨੇ ਪਹਿਲਾਂ ਮਾਛੀਵਾੜਾ ਇਲਾਕੇ ਦੇ ਪਿੰਡ ’ਚ ਵਿਆਹੀ ਆਪਣੀ ਭੈਣ ਦੇ ਘਰ ਰਹਿਣ ਲਈ ਆਈ ਸੀ ਤੇ ਇੱਥੇ ਉਸ ਨਾਲ ਗੋਪੀ ਨਾਮਕ ਨੌਜਵਾਨ ਨੇ ਉਸ ਨਾਲ ਜਬਰ ਜਨਾਹ ਕੀਤਾ।ਉਸ ਸਮੇਂ ਇਸ ਨਾਬਾਲਿਗਾ ਨੇ ਆਪਣੇ ਨਾਲ ਹੋਈ ਘਿਨੌਣੀ ਹਰਕਤ ਬਾਰੇ ਕਿਸੇ ਨੂੰ ਨਹੀਂ ਦੱਸਿਆ ਤੇ ਉਹ ਵਾਪਸ ਆਪਣੇ ਮਾਪਿਆਂ ਕੋਲ ਜੰਮੂ-ਕਸ਼ਮੀਰ ਡੋਡਾ ਵਿਖੇ ਚਲੀ ਗਈ। 8 ਮਹੀਨੇ ਬਾਅਦ ਜਦੋਂ ਉਸ ਦੀ ਤਬੀਅਤ ਖ਼ਰਾਬ ਰਹਿਣ ਲੱਗ ਪਈ ਤਾਂ ਨਾਬਾਲਿਗਾ ਦੀ ਮਾਂ ਉਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਗਈ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਧੀ 8 ਮਹੀਨੇ ਦੀ ਗਰਭਵਤੀ ਹੈ। ਇਸ ਸਬੰਧੀ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਪੁਲਿਸ ਕੋਲ ਇਹ ਮਾਮਲਾ ਗਿਆ, ਜਿੱਥੇ ਉਨ੍ਹਾਂ ਨਾਬਾਲਿਗ ਲੜਕੀ ਤੇ ਉਸ ਦੀ ਮਾਤਾ ਦੀ ਕਾਉਂਸਲਿੰਗ ਕੀਤੀ। ਨਾਬਾਲਿਗ ਲੜਕੀ ਨੇ ਪੁਲਿਸ ਨੂੰ ਦੱਸਿਆ ਜਦੋਂ ਉਹ ਮਾਛੀਵਾੜਾ ਨੇੜਲੇ ਪਿੰਡ ’ਚ ਰਹਿੰਦੀ ਆਪਣੀ ਭੈਣ ਘਰ ਆਈ ਸੀ ਤਾਂ ਉੱਥੇ ਗੋਪੀ ਨਾਮ ਦੇ ਨੌਜਵਾਨ ਨੇ ਉਸ ਨਾਲ ਜਬਰ ਜਨਾਹ ਕੀਤਾ। ਜਬਰ ਜਨਾਹ ਕਰਨ ਵਾਲੇ ਨੌਜਵਾਨ ਦਾ ਉਸ ਨੂੰ ਸਿਰਫ ਨਾਮ ਪਤਾ ਹੈ ਜਿਸ ਨੂੰ ਸਾਹਮਣੇ ਆਉਣ ’ਤੇ ਪਛਾਣ ਸਕਦੀ ਹੈ। ਜੰਮੂ-ਕਸ਼ਮੀਰ ਦੀ ਪੁਲਿਸ ਵੱਲੋਂ ਇਸ ਸਬੰਧੀ ਐੱਫਆਈਆਰ ਦਰਜ ਕਰ ਮਾਮਲਾ ਮਾਛੀਵਾੜਾ ਪੁਲਿਸ ਨੂੰ ਭੇਜ ਦਿੱਤਾ। ਮਾਛੀਵਾੜਾ ਪੁਲਿਸ ਵੱਲੋਂ ਵੀ ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਮੁਲਜ਼ਮ ਗੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ