Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਰਿਵਾਰ ਦੇ ਜਾਣਕਾਰ ਨੇ ਵਿਆਹੁਤਾ ਨਾਲ ਜਬਰੀ ਸਰੀਰਕ ਸਬੰਧ ਬਣਾਏ, ਅਸ਼ਲੀਲ ਵੀਡੀਓ ਬਣਾ ਕੇ ਕਰਦਾ ਰਿਹਾ ਬਲੈਕਮੇਲ

July 24, 2024 03:27 PM

 ਲੁਧਿਆਣਾ : ਸਥਾਨਕ ਥਾਣਾ ਹੈਬੋਵਾਲ ਅਧੀਨ ਚੰਦਰ ਨਗਰ ਇਲਾਕੇ 'ਚ ਰਹਿਣ ਵਾਲੀ ਇਕ ਸ਼ਾਦੀਸ਼ੁਦਾ ਔਰਤ ਨੂੰ ਪਰਿਵਾਰ ਦੇ ਜਾਣਕਾਰ ਨੇ ਹੀ ਆਪਣਾ ਸ਼ਿਕਾਰ ਬਣਾ ਲਿਆ। ਮੁਲਜ਼ਮ ਨੇ ਵਿਆਹੁਤਾ ਨਾਲ ਜਬਰੀ ਸਰੀਰਿਕ ਸੰਬੰਧ ਬਣਾਏ ਤੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਲੰਮਾ ਸਮਾਂ ਉਸਨੂੰ ਬਲੈਕਮੇਲ ਕਰਦਾ ਰਿਹਾ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਹੈਬੋਵਾਲ ਪੁਲਿਸ ਨੇ ਪੀੜਤਾ ਦੇ ਬਿਆਨ ਉੱਪਰ ਸਬਜ਼ੀ ਮੰਡੀ ਬਹਾਦਰ ਕੇ ਰੋਡ ਰਹਿਣ ਵਾਲੇ ਸ਼ਖ਼ਸ ਖਿਲਾਫ਼ ਤੇ ਆਈਟੀ ਐਕਟ ਦੇ ਦੋਸ਼ ਅਧੀਨ ਪਰਚਾ ਦਰਜ ਕਰ ਲਿਆ ਹੈ।ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਪੀੜਤਾਂ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਪਰਿਵਾਰ ਦਾ ਵਾਕਫਕਾਰ ਸੀ ਜਿਸ ਕਰਕੇ ਉਸ ਦਾ ਘਰ ਅਕਸਰ ਆਉਣਾ-ਜਾਣਾ ਰਹਿੰਦਾ ਸੀ। ਬੀਤੇ ਸਾਲ ਮੁਲਜ਼ਮ ਨੇ ਉਸ ਨੂੰ ਇਕੱਲੀ ਵੇਖ ਕੇ ਉਸ ਨਾਲ ਜਬਰੀ ਸਰੀਰਕ ਸੰਬੰਧ ਬਣਾਏ ਤੇ ਇਸ ਦੀ ਅਸ਼ਲੀਲ ਵੀਡੀਓ ਵੀ ਰਿਕਾਰਡ ਕਰ ਲਈ। ਉਕਤ ਇਤਰਾਜ਼ਯੋਗ ਵੀਡੀਓ ਵਾਇਰਲ ਕਰ ਕੇ ਬਦਨਾਮ ਕਰਨ ਦਾ ਡਰਾਵਾ ਦਿੰਦੇ ਹੋਏ ਮੁਲਜ਼ਮ ਨੇ ਪੀੜਤਾ ਨੂੰ ਬਾਅਦ 'ਚ ਵੀ ਕਈ ਵਾਰ ਆਪਣਾ ਸ਼ਿਕਾਰ ਬਣਾਇਆ ਤੇ ਉਸਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ। ਮੁਲਜ਼ਮ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਇਆ ਤਾਂ ਉਸ ਨੇ ਹੱਡਬੀਤੀ ਆਪਣੇ ਪਰਿਵਾਰ ਨੂੰ ਦੱਸੀ ਅਤੇ ਇਹ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਉਕਤ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਇੰਸਪੈਕਟਰ ਅੰਮ੍ਰਿਤ ਪਾਲ ਸਿੰਘ ਮੁਤਾਬਕ ਮੁਲਜ਼ਮ ਖਿਲਾਫ ਪਰਚਾ ਦਰਜ ਕਰ ਕੇ ਗ੍ਰਿਫਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ