Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੁਖਬੀਰ ਬਾਦਲ ਸਪਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪਹੁੰਚੇ, ਬਾਗੀ ਗੁੱਟ ਦੇ ਦੋਸ਼ਾਂ ਦਾ ਦਿੱਤਾ ਲਿਖਤੀ ਜਵਾਬ

July 24, 2024 03:30 PM

 ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੇਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਆਦੇਸ਼ ਦੀ ਪਾਲਣਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਪੰਜ ਸਿੰਘ ਸਾਹਿਬਾਨ ਨੇ 15 ਜੁਲਾਈ ਨੂੰ ਇਕੱਤਰਤਾ ਕਰਕੇ ਬਾਗੀ ਅਕਾਲੀਆਂ ਵੱਲੋਂ ਲਗਾਏ ਗਏ ਵੱਖ-ਵੱਖ ਦੋਸ਼ਾਂ ਤਹਿਤ ਸੁਖਬੀਰ ਸਿੰਘ ਬਾਦਲ ਪਾਸੋਂ ਸਪਸ਼ਟੀਕਰਨ ਮੰਗਿਆ ਸੀ।ਇਸ ਸਪਸ਼ਟੀਕਰਨ ਦੇਣ ਦਾ ਸਮਾਂ 15 ਦਿਨ ਦਾ ਰੱਖਿਆ ਗਿਆ ਸੀ। ਅੱਜ 24 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਉਹਨਾਂ ਦੇ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਵੀ ਮੌਜੂਦ ਹਨ। ਸੁਖਬੀਰ ਸਿੰਘ ਬਾਦਲ ਜਿਉਂ ਹੀ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪਹੁੰਚੇ ਤਾਂ ਉਹਨਾਂ ਪਹਿਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ।਼ਸੁਖਬੀਰ ਸਿੰਘ ਬਾਦਲ ਨੇ ਤਕਰੀਬਨ 15 ਕੁ ਮਿੰਟ ਸਕੱਤਰੇਤ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਲ ਸਪਸ਼ਟੀਕਰਨ ਦੇਣ ਸਮੇਂ ਮੁਲਾਕਾਤ ਕੀਤੀ। ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ 90 ਲੱਖ ਦੇ ਇਸ਼ਤਿਹਾਰਾਂ ਸੰਬੰਧੀ ਆਪਣਾ ਬੰਦ ਲਫਾਫਾ ਸਪਸ਼ਟੀਕਰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਿਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਵਾਪਸ ਪਰਤ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਨੇ ਜਥੇਦਾਰ ਤੇ ਹੁਕਮ ਤੇ ਆਪਣਾ ਸ਼੍ਰੋਮਣੀ ਕਮੇਟੀ ਵਲੋਂ 2015 ਵਿੱਚ ਦਿੱਤੇ 90 ਲੱਖ ਦੇ ਦਿੱਤੇ ਇਸ਼ਤਿਹਾਰ ਸਬੰਧੀ ਆਪਣਾ ਬੰਦ ਲਿਫਾਫਾ ਸਪਸ਼ਟੀਕਰਨ ਦੇ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਵੱਲੋਂ ਜੋ ਵੀ ਫੈਸਲਾ ਹੋਵੇਗਾ, ਉਹਨਾਂ ਨੂੰ ਮਨਜ਼ੂਰ ਹੋਵੇਗਾ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ