Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਛੁੱਟੀ ’ਤੇ ਘਰ ਆਇਆ ਅਗਨੀਵੀਰ, ਗਿਰੋਹ ਬਣਾ ਕੇ ਕਰਨ ਲੱਗਾ ਲੁੱਟਮਾਰ; ਦੋ ਸਾਥੀਆਂ ਸਮੇਤ ਗ੍ਰਿਫ਼ਤਾਰ

July 25, 2024 12:34 PM

ਮੋਹਾਲੀ: ਫ਼ੌਜ ’ਚ ਅਗਨੀਵੀਰ ਦੇ ਰੂਪ ’ਚ ਕੰਮ ਕਰ ਰਹੇ ਇਸ਼ਮੀਤ ਸਿੰਘ ਉਰਫ ਇਸ਼ੂ ਦੋ ਮਹੀਨੇ ਪਹਿਲਾਂ ਛੁੱਟੀ ਲੈ ਕੇ ਘਰ ਆਇਆ ਸੀ ਪਰ ਛੁੱਟੀ ਖਤਮ ਹੋਣ ਦੇ ਬਾਅਦ ਉਹ ਡਿਊਟੀ ’ਤੇ ਨਹੀਂ ਪਰਤਿਆ, ਬਲਕਿ ਉਸਨੇ ਆਪਣੇ ਭਰਾ ਪ੍ਰਭਪ੍ਰੀਤ ਸਿੰਘ ਉਰਫ਼ ਪ੍ਰਭ ਤੇ ਦੋਸਤ ਬਲਕਰਨ ਸਿੰਘ ਨਾਲ ਮਿਲ ਕੇ ਗਿਰੋਹ ਤਿਆਰ ਕੀਤਾ ਤੇ ਗੰਨ ਪੁਆਇੰਟ ’ਤੇ ਲੁੱਟਮਾਰ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਾਂਚ ’ਚ ਸਾਹਮਣੇ ਆਇਆ ਕਿ ਮੁਲਜ਼ਮ ਇਸ਼ਮੀਤ ਸਿੰਘ ਪੱਛਮੀ ਬੰਗਾਲ’ਚ ਡਿਊਟੀ ਤੋਂ ਛੁੱਟੀ ਲੈ ਕੇ ਆਉਂਦੇ ਸਮੇਂ ਰਸਤੇ ’ਚ ਕਾਨਪੁਰ ਤੋਂ ਦੇਸੀ ਪਿਸਤੌਲ ਖਰੀਦ ਕੇ ਨਾਲ ਲੈ ਆਇਆ ਸੀ। ਇਸ਼ਮੀਤ ਸਿੰਘ ਨਵੰਬਰ 2022 ’ਚ ਫੌ਼ਜ ’ਚ ਅਗਨੀਵੀਰ ਭਰਤੀ ਹੋਇਆ ਸੀ।ਐੱਸਐੱਸਪੀ ਡਾ. ਸੰਦੀਪ ਕੁਮਾਰ ਗਰਗ ਨੇ ਕਿਹਾ ਕਿ ਸੀਆਈਏ ਖਰੜ ਨੂੰ ਸੂਚਨਾ ਮਿਲੀ ਸੀ ਕਿ ਇਸ਼ਮੀਤ ਸਿੰਘ, ਪ੍ਰਭਪ੍ਰੀਤ ਸਿੰਘ ਤੇ ਬਲਕਰਨ ਵਾਹਨ ਚੋਰੀ ਤੇ ਲੁੱਟ ਦੀਆਂ ਵਾਰਦਾਤਾਂ ਕਰਦੇ ਹਨ ਤੇ ਫਿਰ ਚੋਰੀ ਦੇ ਇਨ੍ਹਾਂ ਵਾਹਨਾਂ ’ਤੇ ਫਰਜ਼ੀ ਨੰਬਰ ਪਲੇਟ ਲਗਾ ਕੇ ਅੱਗੇ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ 20 ਤੇ 21 ਜੁਲਾਈ ਦੇਰ ਰਾਤ ਮੁਲਜ਼ਮਾਂ ਨੇ ਐਪ ਤੋਂ ਟੈਕਸੀ ਬੁੱਕ ਕੀਤੀ ਤੇ ਉਸ ਵਿਚ ਸਵਾਰ ਹੋ ਗਏ। ਚੱਪੜਚਿੜੀ ਪਹੁੰਚਦੇ ਹੀ ਉਨ੍ਹਾਂ ਨੇ ਟੈਕਸੀ ਡਰਾਈਵਰ ਨੂੰ ਪਿਸਤੌਲ ਦਿਖਾ ਕੇ ਉਸ ਦੀਆਂ ਅੱਖਾਂ ’ਚ ਪੈਪਰ ਸਪ੍ਰੇ ਪਾ ਦਿੱਤਾ ਤੇ ਉਸਦੀ ਟੈਕਸੀ ਲੁੱਟਣ ਲੱਗੇ। ਟੈਕਸੀ ਡਰਾਈਵਰ ਨੇ ਵਿਰੋਧ ਕੀਤਾ ਪਰ ਉਹ ਹਵਾਈ ਫਾਇਰ ਕਰ ਕੇ ਉਸਦੀ ਟੈਕਸੀ ਲੁੱਟ ਕੇ ਫਰਾਰ ਹੋ ਗਏ।ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ’ਚ ਸਾਹਮੇ ਆਇਆ ਕਿ ਤਿੰਨਾਂ ’ਚੋਂ ਦੋ ਮੁਲਜ਼ਮ ਬਲੌਂਗੀ ’ਚ ਪੀਜੀ ’ਚ ਕਿਰਾਏ ਦੇ ਕਮਰੇ ’ਚ ਰਹਿ ਰਹੇ ਸਨ। ਤਿੰਨੋਂ ਮੁਲਜ਼ਮ ਜ਼ਿਲ੍ਹਾ ਫਾਜ਼ਿਲਕਾ ਦੇ ਟਾਹਲੀਵਾਲਾ ਬੋਦਲਾ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਤੋਂ ਲੁੱਟੀ ਗਈ ਟੈਕਸੀ, ਇਕ ਬੁਲੇਟ, ਇਕ ਐਕਟਿਵਾ, ਇਕ.315 ਬੋਰ ਦੀ ਦੇਸੀ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ