Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਿਸਾਨ ’ਤੇ ਜ਼ਮੀਨ ਵੇਚਣ ਦਾ ਬਣਾਇਆ ਦਬਾਅ, ਮਨ੍ਹਾ ਕਰਨ ’ਤੇ ਸੀਰੀ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ

July 25, 2024 02:18 PM

ਰਾਏਕੋਟ : ਨਜ਼ਦੀਕੀ ਪਿੰਡ ਬਸਰਾਵਾਂ ਵਿਖੇ ਲੰਘੀ ਬੁੱਧਵਾਰ ਦੀ ਰਾਤ ਨੂੰ ਇੱਕ ਕਿਸਾਨ ਵੱਲੋਂ ਆਪਣੇ ਸ਼ੀਰੀ ਨਾਲ ਮਿਲ ਕੇ ਕਿਸਾਨ ਕਮਲਜੀਤ ਸਿੰਘ ਬਿੱਲੂ (55) ਪੁੱਤਰ ਅਜੈਬ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।ਇਸ ਮੌਕੇ ਮ੍ਰਿਤਕ ਦੇ ਪੁੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਖੇਤੀਬਾੜੀ ਦਾ ਧੰਦਾ ਕਰਦੇ ਹਾਂ, ਜਦਕਿ ਮੇਰਾ ਪਿਤਾ ਕਮਲਜੀਤ ਸਿੰਘ ਉਰਫ ਬਿੱਲੂ 24 ਜੁਲਾਈ ਦੀ ਰਾਤ ਨੂੰ 10 ਵਜੇ ਦੇ ਕਰੀਬ ਸਾਡੇ ਖੇਤ ਵਿੱਚ ਆਪਣੇ ਮੋਟਰਸਾਈਕਲ ਪੀਬੀ 10 ਐੱਫ.ਯੂ 5884 ‘ਤੇ ਸਵਾਰ ਹੋ ਕੇ ਖੇਤ ਗੇੜਾ ਮਾਰਨ ਗਿਆ ਸੀ, ਜਦ ਉਹ ਦੇਰ ਰਾਤ ਤੱਕ ਘਰ ਵਾਪਸ ਨਾ ਆਇਆ ਤਾਂ ਮੈਂ ਆਪਣੇ ਤਾਏ ਦੇ ਲੜਕੇ ਇੰਦਰਜੀਤ ਸਿੰਘ ਪੁੱਤਰ ਬਲਰਾਜ ਸਿੰਘ ਨਾਲ ਆਪਣੀ ਮੋਟਰ ‘ਤੇ ਦੇਖਣ ਲਈ ਆਇਆ ਤਾਂ ਉਸ ਨੇ ਦੱਸਿਆ ਕਿ ਸਾਡੀ ਮੋਟਰ ਦੇ ਨਾਲ ਹਰਜੀਤ ਸਿੰਘ ਸੇਖੋਂ ਪੁੱਤਰ ਸੁਰਜੀਤ ਸਿੰਘ ਵਾਸੀ-ਫੁੱਲਾਂਵਾਲ (ਜ਼ਿਲ੍ਹਾ ਲੁਧਿਆਣਾ) ਦੀ ਮੋਟਰ ਲੱਗਦੀ ਹੈ।ਇਸੇ ਦੌਰਾਨ ਉਨ੍ਹਾਂ ਦੇਖਿਆ ਕਿ ਹਰਜੀਤ ਸਿੰਘ ਸੇਖੋਂ ਉਕਤ ਨੇ ਮੇਰੇ ਪਿਤਾ ਨੂੰ ਫੜ੍ਹਿਆ ਹੋਇਆ ਸੀ, ਜਦਕਿ ਉਸ ਦਾ ਸ਼ੀਰੀ ਵਿਕਾਸ ਯਾਦਵ ਪੁੱਤਰ ਜੀਨਸ ਲਾਲ ਵਾਸੀ-ਹਰਸ਼ੇਰ ਜ਼ਿਲ੍ਹਾ ਮੁਜੱਫਰਪੁਰ (ਬਿਹਾਰ) ਮੇਰੇ ਪਿਤਾ ਦੇ ਸਿਰ ਵਿੱਚ ਦਾਤ ਨਾਲ ਵਾਰ ਕਰ ਰਿਹਾ ਸੀ।ਉਸ ਨੇ ਦੱਸਿਆ ਕਿ ਮੇਰੇ ਦੇਖਦੇ ਹੀ ਦੇਖਦੇ ਮੇਰੇ ਪਿਤਾ ਦੇ ਸਿਰ ਵਿੱਚ ਅਤੇ ਖੱਬੀ ਬਾਂਹ ‘ਤੇ ਉਕਤ ਸ਼ੀਰੀ ਨੇ ਕਈ ਵਾਰ ਕੀਤੇ।ਇਸੇ ਦੌਰਾਨ ਮੈਂ ਅਤੇ ਮੇਰੇ ਤਾਏ ਦੇ ਲੜਕੇ ਇੰਦਰਜੀਤ ਸਿੰਘ ਨੇ ਰੌਲਾ ਪਾਇਆ ਪਰ ਹਰਜੀਤ ਸਿੰਘ ਅਤੇ ਉਸਦਾ ਸ਼ੀਰੀ ਵਿਕਾਸ ਯਾਦਵ ਮੌਕੇ ਤੋਂ ਫ਼ਰਾਰ ਹੋ ਗਏ।ਇਸ ਘਟਨਾ ਦੇ ਬਾਅਦ ਡੀ.ਐੱਸ.ਪੀ ਰਾਏਕੋਟ ਰਛਪਾਲ ਸਿੰਘ ਢੀਂਡਸਾ, ਐੱਸ.ਐੱਚ.ਓ ਨਰਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਘਟਨਾ ਸਥਾਨ ‘ਤੇ ਪੁੱਜੇ, ਉੱਥੇ ਹੀ ਸੀ.ਆਈ.ਏ ਜਗਰਾਉਂ ਅਤੇ ਫਰੋਂਸਿਕ ਮਾਹਿਰਾਂ ਦੀਆਂ ਟੀਮਾਂ ਘਟਨਾ ਸਥਾਨ ‘ਤੇ ਜਾਇਜ਼ਾ ਲੈਣ ਪੁੱਜੀਆਂ।ਦਿੱਤੇ ਬਿਆਨਾਂ ਵਿੱਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਅਸੀਂ ਆਪਣੇ ਸਕੇ-ਸਬੰਧੀਆਂ ਤੇ ਰਿਸ਼ਤੇਦਾਰਾਂ ਨੂੰ ਫੋਨ ਕੀਤੇ, ਜਦਕਿ ਮੇਰੇ ਤਾਏ ਦੇ ਲੜਕੇ ਇੰਦਰਜੀਤ ਸਿੰਘ ਨੇ 112 ਨੰਬਰ ਹੈਲਪਲਾਈਨ ‘ਤੇ ਫੋਨ ਕਰਕੇ ਪੁਲਿਸ ਨੂੰ ਇਸ ਘਟਨਾ ਸਬੰਧੀ ਇਤਲਾਹ ਦਿੱਤੀ।ਮ੍ਰਿਤਕ ਦੇ ਪੁੱਤਰ ਜਸਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਹਰਜੀਤ ਸਿੰਘ ਸੇਖੋਂ ਸਾਡੀ ਜ਼ਮੀਨ ਖਰੀਦਣ ਲਈ ਸਾਡੇ ਪਰਿਵਾਰ ਉੱਪਰ ਲਗਾਤਾਰ ਦਬਾਅ ਬਣਾ ਰਿਹਾ ਸੀ ਪਰ ਸਾਡਾ ਪਰਿਵਾਰ ਜ਼ਮੀਨ ਵੇਚਣ ਲਈ ਤਿਆਰ ਨਹੀਂ ਸੀ।ਜਿਸ ਰੰਜਿਸ਼ ਤਹਿਤ ਹਰਜੀਤ ਸਿੰਘ ਸੇਖੋਂ ਨੇ ਆਪਣੇ ਨੌਕਰ ਨਾਲ ਹਮਮਸ਼ਵਰਾ ਹੋ ਕੇ ਮੇਰੇ ਪਿਤਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਸਬੰਧ ਵਿੱਚ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਐੱਸ.ਐੱਚ.ਓ ਨਰਿੰਦਰ ਸਿੰਘ ਵੱਲੋਂ ਹਰਜੀਤ ਸਿੰਘ ਸੇਖੋਂ ਅਤੇ ਉਸਦੇ ਸ਼ੀਰੀ ਵਿਕਾਸ ਯਾਦਵ ਖਿਲਾਫ਼ ਮੁਕੱਦਮਾ ਨੰਬਰ 77, ਧਾਰਾ 103 (1), 3 (5) ਬੀ.ਐੱਨ.ਐੱਸ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ