Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ੍ਰ.ਹਰਬੰਸ ਸਿੰਘ ਸਲੇਮਪੁਰ ਬਣੇ ਸ੍ਰੋ ਅ ਦ (ਅ) ਦੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ,ਆਗੂਆਂ ਅਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

July 25, 2024 05:23 PM


ਬਰਨਾਲਾ, 25 ਜੁਲਾਈ (ਬਘੇਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸੰਗਰੂਰ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਜਿਲ੍ਹਾ ਸੰਗਰੂਰ ਦੇ ਕੁਰਬਾਨੀ ਵਾਲੇ ਪਰਿਵਾਰ ਵਿੱਚੋਂ ਪਾਰਟੀ ਨੂੰ ਸਮਰਪਿਤ ਸਖਸ਼ੀਅਤ,ਸ਼੍ਰੋਮਣੀ ਅਕਾਲੀ ਦਲ ਪੀਏਸੀ ਦੇ ਮੈਂਬਰ ਸ. ਹਰਬੰਸ ਸਿੰਘ ਸਲੇਮਪੁਰ ਨੂੰ ਟਰਾਂਸਪੋਰਟ ਵਿੰਗ ਪੰਜਾਬ ਦਾ ਪ੍ਰਧਾਨ ਬਣਾਇਆ ਗਿਆ ਹੈ |

ਸ੍ਰ ਹਰਬੰਸ ਸਿੰਘ ਸਲੇਮਪੁਰ ਦੀ ਇਸ ਨਿਯੁਕਤੀ ਤੇ ਜਿੱਥੇ ਮਲੇਰਕੋਟਲਾ ਅਤੇ ਸੰਗਰੂਰ ਜਿਲ੍ਹੇ ਵਿੱਚ ਖੁਸ਼ੀ ਦੀ ਲਹਿਰ ਹੈ,ਓਥੇ ਬਰਨਾਲਾ ਜਿਲ੍ਹੇ ਵਿੱਚ ਵੀ ਸ੍ਰ ਸਲੇਮਪੁਰ ਨੂੰ ਟਰਾਂਸਪੋਰਟ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਪਾਈ ਜਾ ਰਹੀ ਹੈ |ਇਸ ਪੱਤਰਕਾਰ ਨਾਲ ਆਪਣੀ ਖੁਸ਼ੀ ਸਾਂਝੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਬਲਵੰਤ ਸਿੰਘ ਝਲੂਰ,ਪਾਰਟੀ ਦੇ ਜਥੇਬੰਦਕ ਸਕੱਤਰ ਗੁਰਜੰਟ ਸਿੰਘ ਕੱਟੂ,ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ,ਮਨਜੀਤ ਸਿੰਘ ਸੰਘੇੜਾ,ਜੱਸਾ ਸਿੰਘ ਮਾਣਕੀ,ਐਡਵੋਕੇਟ ਮਨਵੀਰ ਕੌਰ ਰਾਹੀ,ਹਰਿੰਦਰਜੀਤ ਸਿੰਘ ਢੀਂਡਸਾ, ਗੁਰਪ੍ਰੀਤ ਸਿੰਘ ਧਨੌਲਾ, ਨਿਰਮਲ ਸਿੰਘ ਢਿੱਲੋਂ, ਮਹਿੰਦਰ ਸਿੰਘ ਸਹਿਜੜਾ,ਮੱਖਣ ਸਿੰਘ ਸੰਘੇੜਾ,ਗੁਰਪ੍ਰੀਤ ਸਿੰਘ ਖੁੱਡੀ,ਇਸਤਰੀ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਖਾਲਸਾ,ਡਾ ਕੁਲਵਿੰਦਰ ਸਿੰਘ ਕਰਮਗੜ੍ਹ,ਜਸਵੀਰ ਸਿੰਘ ਬਿੱਲਾ ਸੰਘੇੜਾ ਅਤੇ ਹਰੀ ਸਿੰਘ ਸੰਘੇੜਾ ਨੇ ਜਥੇਦਾਰ ਸਲੇਮਪੁਰ ਨੂੰ ਇਸ ਮਾਣਮੱਤੀ ਨਿਯੁਕਤੀ ਤੇ ਵਧਾਈ ਦਿੱਤੀ ਹੈ | ਆਪਣੀ ਇਸ ਨਿਯੁਕਤੀ ਸਬੰਧੀ ਪ੍ਰੈਸ ਨਾਲ ਜਾਣਕਾਰੀ ਦਿੰਦਿਆਂ ਭਾਈ ਸਲੇਮਪੁਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਵੱਲੋਂ ਮੇਰੇ ਤੇ ਭਰੋਸਾ ਪਰਗਟ ਕਰਦਿਆਂ ਜੋ ਜਿੰਮੇਵਾਰੀ ਦਿੱਤੀ ਗਈ ਹੈ,ਮੈ ਆਪਣੀ ਇਸ ਜਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਹੀ ਨਹੀ ਕਰਾਂਗਾ ਬਲਕਿ ਪਾਰਟੀ ਹਾਈਕਮਾਂਡ ਦੀਆਂ ਆਸਾਂ ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਾਂਗਾ |ਉਹਨਾਂ ਕਿਹਾ ਕਿ ਮੈ ਗੁਰੂ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਵੀ ਕਰਦਾ ਹਾਂ ਕਿ ਮੈ ਸ੍ਰ ਮਾਨ ਸਾਹਿਬ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਾ ਦੇਵਾਂ ਅਤੇ ਹਮੇਸ਼ਾ ਪਾਰਟੀ ਲੀਡਰਸ਼ਿੱਪ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਸਰਗਰਮੀ ਅਤੇ ਇਮਾਨਦਾਰੀ ਨਾਲ ਨਿਭਾਅ ਸਕਾਂ |ਇਸ ਮੌਕੇ ਬਰਨਾਲਾ ਦੀ ਸਮੁੱਚੀ ਜਿਲ੍ਹਾ ਜਥੇਬੰਦੀ ਨੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਭਾਈ ਸਲੇਮਪੁਰ ਨੂੰ ਟਰਾਂਸਪੋਰਟ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ ਲਈ ਉਹਨਾਂ ਦਾ ਧੰਨਵਾਦ ਕੀਤਾ ਜਿਨਾਂ ਨੇ ਜਥੇਦਾਰ ਸਲੇਮਪੁਰ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸੱਚੀ ਸੁੱਚੀ ਲਗਨ ਨੂੰ ਦੇਖਦਿਆਂ ਹੋਇਆਂ ਇੱਕ ਵੱਡੀ ਜੁੰਮੇਵਾਰੀ ਦੇ ਕੇ ਨਿਵਾਜਿਆ ਹੈ |ਉਹਨਾਂ ਕਿਹਾ ਕਿ ਸ੍ਰ ਮਾਨ ਨੇ ਕੁਰਬਾਨੀ ਵਾਲੇ ਪਰਿਵਾਰ ਦਾ ਸਹੀ ਅਰਥਾਂ ਵਿੱਚ ਮੁੱਲ ਪਾਇਆ ਹੈ |

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ