Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡੇਂਗੂ, ਮਲੇਰੀਆ ਵਿਰੁੱਧ ਲੜਾਈ ਲੜਨ ਵਾਲੇ ਸਿਹਤ ਕਾਮਿਆਂ ਨੂੰ ਭੁੱਲੀ ਸੂਬਾ ਸਰਕਾਰ

July 25, 2024 05:44 PM


------ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਨੂੰ ਨਜ਼ਰ ਅੰਦਾਜ ਕਰਨ ਦੀ ਨਿਖੇਧੀ
ਬਰਨਾਲਾ, 25 ਜੁਲਾਈ (ਚਮਕੌਰ ਸਿੰਘ ਗੱਗੀ)-ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਉਸ ਇਸ਼ਤਿਹਾਰ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ ਜਿਸ ਵਿੱਚ ਸੂਬਾ ਸਰਕਾਰ ਨੇ ਡੇਂਗੂ ਮਲੇਰੀਆ ਦੀ ਬਿਮਾਰੀ ਵਿਰੁੱਧ ਕੰਮ ਕਰਕੇ ਕਿਸੇ ਪਿੰਡ ਨੂੰ ਡੇਂਗੂ ਮਲੇਰੀਆ ਮੁਕਤ ਕਰਨ ਤੇ ਉਥੋਂ ਦੀ ਆਸ਼ਾ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ, ਸਰਕਾਰ ਦੇ ਇਸ ਇਸ਼ਤਿਹਾਰ ਨੇ ਸੂਬੇ ਦੇ ਸਮੁਚੇ ਮਲਟੀਪਰਪਜ ਕੇਡਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ, ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਯਾਦਵਿੰਦਰ ਸਿੰਘ ਯਾਦੂ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਬਲਾਕ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕੇ ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਮੁੱਖ ਤੌਰ ਤੇ ਮਲਟੀਪਰਪਜ ਹੈਲਥ ਵਰਕਰ ਮੇਲ ਦੀ ਅਸਾਮੀ ਹੈ ਅਤੇ ਸੂਬੇ ਭਰ ਵਿੱਚ ਡੇਂਗੂ ਮਲੇਰੀਆ ਦੇ ਖਾਤਮੇ ਲਈ ਹੈਲਥ ਵਰਕਰ ਮੇਲ ਦਿਨ ਰਾਤ ਫ਼ੀਲਡ ਵਿੱਚ ਘਰ ਘਰ ਜਾ ਕੇ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਗਰਮੀ ਸਰਦੀ ਆਪਣੀ ਸੇਵਾ ਕਰਦੇ ਆ ਰਹੇ ਹਨ ਜਿਸ ਕਰਕੇ ਹੀ ਸੂਬੇ ਵਿੱਚ ਮਲੇਰੀਆ ਬਹੁਤ ਹੱਦ ਤੱਕ ਖਾਤਮੇ ਨੇੜੇ ਹੈ ਅਤੇ ਡੇਂਗੂ ਸਮੇਤ ਮੌਸਮੀ ਬਿਮਾਰੀਆਂ ਤੇ ਕਾਬੂ ਰਹਿੰਦਾ ਹੈ ਪਰ ਹੈਲਥ ਵਰਕਰਾਂ ਦੀ ਇਸ ਮਿਹਨਤ ਨੂੰ ਨਜ਼ਰ ਅੰਦਾਜ ਕਰਨਾ ਬਹੁਤ ਮੰਦਭਾਗਾ ਹੈ, ਉਹਨਾਂ ਕਿਹਾ ਕੇ ਮਲਟੀਪਰਪਜ ਜਥੇਬੰਦੀ ਕਿਸੇ ਵੀ ਵਰਗ ਦੇ ਖ਼ਿਲਾਫ਼ ਨਹੀਂ ਹੈ ਪਰ ਜਿਸ ਵਰਗ ਵੱਲੋਂ ਆਪਣੇ ਕੰਮ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਜਾ ਰਿਹੈ ਹੈ ਉਸਨੂੰ ਉਸਦਾ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ, ਉਹਨਾਂ ਕਿਹਾ ਕੇ ਸਰਕਾਰ ਸੂਚਨਾ ਮੰਤਰਾਲੇ ਰਾਹੀਂ ਜਾਰੀ ਆਪਣਾ ਇਹ ਇਸ਼ਤਿਹਾਰ ਰੱਦ ਕਰਕੇ ਦੁਬਾਰਾ ਜਾਰੀ ਕੀਤਾ ਜਾਵੇ ਨਹੀਂ ਤਾਂ ਮਲਟੀਪਰਜ ਜਥੇਬੰਦੀ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਵੇਗੀ ਕਿਉਕਿ ਮਲਟੀਪਰਪਜ ਹੈਲਥ ਵਰਕਰ ਮੇਲ ਤੇ ਫੀਮੇਲ ਨਾਲ ਕਿਸੇ ਵੀ ਕੀਮਤ ਤੇ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਨਿਰਭੈ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ ਜਰਨਲ ਸਕੱਤਰ ਯਾਦਵਿੰਦਰ ਸਿੰਘ ਰਜਤ ਕੁਮਾਰ ,ਮਨਦੀਪ ਸਿੰਘ,ਸੁਰਿੰਦਰ ਸਿੰਘ ਵਿਰਕ ,ਮਲਕੀਤ ਸਿੰਘ, , ਕੁਲਦੀਪ ਸਿੰਘ, ਹਰਦੇਵ ਸਿੰਘ, ਕਰਮਜੀਤ ਸਿੰਘ ਆਦਿ ਹਾਜ਼ਰ ਸਨ |

 

 

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ