Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਕਾਨ ਵੇਚ ਕੇ ਆਏ ਮਾਮੇ ਦੇ 21 ਲੱਖ ਲੈ ਕੇ ਦੋਸਤ ਨਾਲ ਭੱਜੀ ਭਾਣਜੀ, ਪਰਿਵਾਰ ਨੂੰ ਬੇਹੋਸ਼ ਕਰਕੇ ਦਿੱਤਾ ਘਟਨਾ ਨੂੰ ਅੰਜ਼ਾਮ

July 26, 2024 12:08 PM

ਤਰਨਤਾਰਨ : ਦਿੱਲੀ ਤੋਂ ਮਕਾਨ ਵੇਚ ਕੇ ਤਰਨਤਾਰਨ ਰਹਿੰਦੀ ਭੈਣ ਕਰ ਆਏ ਵਿਅਕਤੀ ਦੇ 21 ਲੱਖ ਰੁਪਏ ਕਥਿਤ ਤੌਰ ’ਤੇ ਉਸਦੀ ਭਣੇਵੀਂ ਆਪਣੇ ਦੋਸਤ ਸਮੇਤ ਲੈ ਕੇ ਫਰਾਰ ਹੋ ਗਈ। ਪੈਸੇ ਲਿਜਾਣ ਤੋਂ ਪਹਿਲਾਂ ਉਸਨੇ ਸਾਰੇ ਪਰਿਵਾਰ ਨੂੰ ਬੇਹੋਸ਼ ਕਰ ਦਿੱਤਾ। ਦੂਜੇ ਪਾਸੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪੈਸੇ ਲਿਜਾਣ ਵਾਲੀ ਭਣੇਵੀਂ ’ਤੇ ਉਸਦੇ ਦੋਸਤ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਨ ਸ਼ਰਮਾ ਪੁੱਤਰ ਸੋਮਨਾਥ ਸ਼ਰਮਾ ਨਾਮਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਦਿੱਲੀ ਤੋਂ ਆਪਣਾ ਮਕਾਨ ਵੇਚ ਕੇ ਆਪਣੀਆਂ ਦੋ ਲੜਕੀਆਂ ਸਮੇਤ 21 ਲੱਖ ਰੁਪਏ ਲੈ ਕੇ ਤਰਨਤਾਰਨ ਦੀ ਪੁਰਾਣੀ ਦਾਣਾ ਮੰਡੀ ਸਥਿਤ ਆਪਣੀ ਭੈਣ ਮਿਨਾਕਸ਼ੀ ਦੇ ਘਰ ਆ ਕੇ ਰਹਿ ਰਿਹਾ ਸੀ। 20 ਜੁਲਾਈ ਨੂੰ ਸਵੇਰੇ 7 ਵਜੇ ਉਸਦੀ ਭਣੇਵੀਂ ਸਤੂਤੀ ਸ਼ਰਮਾ ਨੇ ਚਾਹ ਬਣਾ ਕੇ ਸਾਰੇ ਪਰਿਵਾਰ ਨੂੰ ਦਿੱਤੀ। ਜਿਸ ਤੋਂ ਬਾਅਦ ਸਾਰਾ ਪਰਿਵਾਰ ਗੂੜੀ ਨੀਂਦ ਵਿਚ ਚਲਾ ਗਿਆ। ਦੁਪਹਿਰ ਕਰੀਬ ਸਾਢੇ ਤਿੰਨ ਵਜੇ ਉਸਦੀ ਜਾਗ ਖੁੱਲ੍ਹੀ ਤਾਂ ਵੇਖਿਆ ਕਿ ਉਸਦੀ ਭਣੇਵੀ ਸਤੂਤੀ ਉਸਦੇ 20 ਲੱਖ 90 ਹਜਾਰ ਰੁਪਏ ਚੋਰੀ ਕਰਕੇ ਲੈ ਗਈ ਸੀ। ਉਹ ਸਤੂਤੀ ਦੀ ਭਾਲ ਵਿਚ ਲੱਗੇ ਤਾਂ ਪਤਾ ਲੱਗਾ ਕਿ ਉਸਦੀ ਭਣੇਵੀਂ ਨੇ ਆਪਣੇ ਦੋਸਤ ਅਨਮੋਲਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸਰਹਾਲੀ ਜ਼ਿਲ੍ਹਾ ਫਿਰੋਜ਼ਪੁਰ ਨਾਲ ਮਿਲੀਭੁਗਤ ਕਰਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਤਰਨਤਾਰਨ ਦੇ ਏਐੱਸਆਈ ਰਸ਼ਪਾਲ ਸਿੰਘ ਨੇ ਦੱਸਿਆ ਕਿ ਰਾਜਨ ਸ਼ਰਮਾ ਦੇ ਬਿਆਨ ਕਲਮਬੰਦ ਕਰਕੇ ਸਤਕੂਤੀ ਸ਼ਰਮਾ ਪੁੱਤਰੀ ਨਰੇਸ਼ ਸ਼ਰਮਾ ਅਤੇ ਅਨਮੋਲਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ