Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ

July 26, 2024 12:10 PM

 ਚੰਡੀਗੜ੍ਹ : ਸਵਾਈਨ ਫਲੂ ਨੇ ਸ਼ਹਿਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਪਹਿਲਾ ਮਰੀਜ਼ ਖੁਦ ਇਕ ਡਾਕਟਰ ਹੈ। ਚੰਡੀਗੜ੍ਹ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਸੁਮਨ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਰੀਜ਼ ਦਾ ਇਸ ਸਮੇਂ ਸ਼ਹਿਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪਰ ਉਸ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਹਰਕਤ 'ਚ ਆ ਗਿਆ ਹੈ। ਵਿਭਾਗ ਵੱਲੋਂ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਬੁਖਾਰ, ਸਿਰ ਦਰਦ, ਖੰਘ, ਜ਼ੁਕਾਮ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਹ ਵਾਇਰਲ ਬੁਖਾਰ ਜਾਂ ਫਲੂ ਦੇ ਲੱਛਣ ਵੀ ਹੋ ਸਕਦੇ ਹਨ। ਇਸ ਲਈ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਨੇੜਲੇ ਸਿਹਤ ਕੇਂਦਰ 'ਚ ਆਪਣੀ ਜਾਂਚ ਕਰਵਾਉਣ। ਵਿਭਾਗ ਦਾ ਕਹਿਣਾ ਹੈ ਕਿ ਫਲੂ ਦੇ ਮਰੀਜ਼ ਆਮ ਤੌਰ 'ਤੇ ਤਿੰਨ ਤੋਂ ਚਾਰ ਦਿਨਾਂ ਵਿੱਚ ਠੀਕ ਹੋ ਜਾਂਦੇ ਹਨ। ਬਰਸਾਤ ਦੇ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਬਦਲਾਅ ਹੁੰਦਾ ਰਹਿੰਦਾ ਹੈ, ਜਿਸ ਕਾਰਨ ਲੋਕਾਂ ਨੂੰ ਵਾਇਰਲ ਹੋਣ ਦਾ ਖਤਰਾ ਰਹਿੰਦਾ ਹੈ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ