Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੱਟੀ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ; ਖੜ੍ਹੇ ਟਰੱਕ ’ਚ ਵੱਜਾ ਬਾਈਕ, ਦੋ ਮੌਤਾਂ

July 26, 2024 01:18 PM

ਪੱਟੀ : ਸਬ ਡਵੀਜ਼ਨ ਪੱਟੀ ਦੇ ਪਿੰਡ ਝੁੱਗੀਆਂ ਕਾਲੂ ਤੋਂ ਭੈਣ ਨੂੰ ਮਿਲ ਕੇ ਵਾਪਸ ਆ ਰਹੇ ਨੌਜਵਾਨ ਗ੍ਰੰਥੀ ਤੇ ਉਸ ਦੇ ਨਾਬਾਲਿਗ ਦੋਸਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੰਘੀ ਦੇਰ ਰਾਤ ਪਿੰਡ ਚੀਮਾ ਕਲਾਂ ਨੇੜੇ ਵਾਪਰੇ ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਭੇਜਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਕਰਾਰ ਦੇ ਦਿੱਤਾ। ਦੂਜੇ ਪਾਸੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੱਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਲਾਸ਼ਾਂ ਦੇ ਪੋਸਟਮਾਰਟਮ ਦੌਰਾਨ ਸਿਵਲ ਹਸਪਤਾਲ ਪੱਟੀ ਪੁੱਜੇ ਮਿ੍ਰਤਕਾਂ ਦੇ ਵਾਰਸਾਂ ਕਿਰਤ ਸਿੰਘ, ਗੁਰਦੇਵ ਸਿੰਘ, ਗੁਰਵਿੰਰ ਸਿੰਘ, ਦਿਲਬਾਗ ਸਿੰਘ, ਗੁਰਚਰਨ ਸਿੰਘ, ਬਾਬਾ ਰਾਜ ਅਤੇ ਸਾਧੂ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ (20) ਪੁੱਤਰ ਗੁਰਚਰਨ ਸਿੰਘ ਜੋ ਗ੍ਰੰਥੀ ਸੀ, ਆਪਣੇ ਦੋਸਤ ਰਾਹੁਲ (15) ਪੁੱਤਰ ਗੁਰਪਾਲ ਸਿੰਘ ਵਾਸੀ ਚੋਹਲਾ ਸਾਹਿਬ ਨਾਲ ਪੱਟੀ ਦੇ ਪਿੰਡ ਝੁੱਗੀਆਂ ਕਾਲੂ ਵਿਖੇ ਭੈਣ ਨੂੰ ਮਿਲਣ ਲਈ ਗਿਆ ਸੀ। ਲੰਘੀ ਰਾਤ ਕਰੀਬ ਸਾਢੇ 9 ਵਜੇ ਦੋਵੇਂ ਦੋਸਤ ਮੋਟਰਸਾਈਕਲ ’ਤੇ ਚੋਹਲਾ ਸਾਹਿਬ ਵਾਪਸ ਆ ਰਹੇ ਸਨ। ਜਦੋਂ ਇਹ ਪਿੰਡ ਚੀਮਾਂ ਕਲਾਂ ਨਜ਼ਦੀਕ ਪੁੱਜੇ ਤਾਂ ਅੱਗੇ ਖੜ੍ਹੇ ਟਰੱਕ ਨਾਲ ਪਿੱਛੋਂ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਦੋਸਤ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਇਨ੍ਹਾਂ ਦੀ ਮੌਤ ਹੋ ਗਈ। ਮਰਨ ਵਾਲਾ 15 ਸਾਲਾਂ ਰਾਹੁਲ ਪਲੰਬਰ ਦਾ ਕੰਮ ਸਿੱਖਦਾ ਸੀ। ਦੂਜੇ ਪਾਸੇ ਇਕ ਹੀ ਪਿੰਡ ’ਚ ਚੜ੍ਹਦੀ ਉਮਰ ਦੇ ਦੋ ਜਣਿਆਂ ਦੀ ਮੌਤ ਨਾਲ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਦੋਂਕਿ ਪੱਟੀ ਦੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਉਪਰੰਤ ਪੁਲਿਸ ਨੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ