Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦਸੂਹਾ ’ਚ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ 2 ਨੌਜਵਾਨਾਂ ਦੀ ਕੀਤੀ ਵੱਢ-ਟੁੱਕ, 1 ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ

July 26, 2024 01:47 PM

ਦਸੂਹਾ : ਅੱਜ ਸਵੇਰੇ ਗੜ੍ਹਦੀਵਾਲਾ ਹੁਸ਼ਿਆਰਪੁਰ ਰੋਡ ਦਸੂਹਾ ਨਜ਼ਦੀਕ ਪਿੰਡ ਬਾਜਵਾ ਵਿਖੇ 3 ਨਕਾਬਪੋਸ਼ਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਪਿੰਡ ਬਾਜਵਾ ਦੇ ਸਕੂਲ ਕੋਲ ਅਪਣੇ ਮੋਟਰਸਾਈਕਲ ਦੇ ਨਾਲ ਖੜੇ ਗੁਰਮੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਪੰਨਵਾਂ ਤੇ ਠੇਕੇਦਾਰ ਸਤਵਿੰਦਰ ਸਿੰਘ ਸੱਤੀ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਜਵਾ ਦਾ ਤੇਜ਼ਧਾਰ ਹਥਿਆਰਾਂ ਨਾਲ ਹੱਲਾ-ਗੁੱਲਾ ਕਰ ਕੇ ਵੱਢ-ਟੁੱਕ ਕਰ ਕੇ ਫਰਾਰ ਹੋਣ ਵਿੱਚ ਸਫਲ ਹੋ ਗਏ। ਦੋਵੇਂ ਗੰਭੀਰ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਗੁਰਮੀਤ ਸਿੰਘ ਪੁੱਤਰ ਬਲਵੰਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ 27 ਸਾਲਾ ਗੁਰਮੀਤ ਸਿੰਘ ਕੁਆਰਾ ਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਠੇਕੇਦਾਰ ਸਤਵਿੰਦਰ ਸਿੰਘ ਸੱਤੀ ਪਿੰਡ ਬਾਜਵਾ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਇਆ ਗਿਆ।ਮੌਕੇ ’ਤੇ ਡੀਐਸਪੀ ਦਸੂਹਾ ਜਗਦੀਸ ਰਾਜ ਅੱਤਰੀ, ਥਾਂਨਾ ਮੁੱਖੀ ਦਸੂਹਾ ਹਰਪ੍ਰੇਮ ਸਿੰਘ ਜਾਂਚ ਅਧਿਕਾਰੀ ਏਐਸਆਈ ਸਿਕੰਦਰ ਸਿੰਘ ਤੇ ਹੋਰ ਪੁਲਿਸ ਮੁਲਾਜ਼ਮ ਪਹੁੰਚੇ। ਜਿਨ੍ਹਾਂ ਨੇ ਘਟਨਾ ਦਾ ਜ਼ਾਇਜਾ ਲਿਆ ਜਦੋਂ ਕਿ ਗੰਭੀਰ ਜ਼ਖ਼ਮੀ ਠੇਕੇਦਾਰ ਸਤਵਿੰਦਰ ਸਿੰਘ ਸੱਤੀ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਉਹ ਜੇਸੀਬੀ ਟੈਰੇਕਟਰ ਟਰਾਲੀ ਦਾ ਕੰਮ ਕਰਦਾ ਹੈ ਤੇ ਮ੍ਰਿਤਕ ਗੁਰਮੀਤ ਸਿੰਘ ਜੇਸੀਬੀ ਟਰੈਕਟਰ ਟਰਾਲੀ ਦਾ ਡਰਾਈਵਰ ਸੀ। ਪਿੰਡ ਬਾਜਵਾ ਨਜ਼ਦੀਕ ਆਪਸ ਵਿੱਚ ਗੱਲਬਾਤ ਕਰਦੇ ਜਾ ਰਹੇ ਸਨ ਤਾਂ ਇਨ੍ਹਾਂ ਤਿੰਨਾਂ ਨਕਾਬਪੋਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਘਟਨਾ ਸੰਬੰਧੀ ਜਦੋਂ ਡੀਐਸਪੀ ਦਸੂਹਾ ਜਗਦੀਸ ਰਾਜ ਅੱਤਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਠੇਕੇਦਾਰ ਸਤਵਿੰਦਰ ਸਿੰਘ ਸੱਤੀ ਦੇ ਬਿਆਨਾਂ ਦੇ ਅਧਾਰ ’ਤੇ 3 ਹਮਲਾਵਰ ਨਕਾਬਪੋਸ਼ਾਂ ਮੋਟਰਸਾਈਕਲ ਸਵਾਰਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਤੇ ਇਨ੍ਹਾਂ ਦੀ ਪਛਾਣ ਕਰਨ ਲਈ ਅਲੱਗ-ਅਲੱਗ ਪੁਲਿਸ ਪਾਰਟੀਆਂ ਬਾਰੀਕੀ ਨਾਲ ਜਾਂਚ ਕਰ ਰਹੀਆ ਹਨ। ਦਸੂਹਾ ਵਿੱਚ ਆਏ ਦਿਨ ਕਤਲ ਤੇ ਹੋਰ ਵਾਰਤਾਦਾਂ ਹੋਣ ਕਾਰਨ ਦਸੂਹਾ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ