Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਸ਼ੇ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਜੇਲ੍ਹ ਵਿੱਚੋਂ ਵੀ ਮਿਲਿਆ ਨਸ਼ਾ, ਤਿੰਨ ਜਣਿਆਂ ਖਿਲਾਫ ਕੇਸ ਦਰਜ, ਪੈਸਕੋ ਕਰਮਚਾਰੀ ਦੀ ਹੋਈ ਗ੍ਰਿਫਤਾਰੀ

July 27, 2024 12:25 PM

ਸ੍ਰੀ ਗੋਇੰਦਵਾਲ ਸਾਹਿਬ : ਨਸ਼ੇ ਦੇ ਮਾਮਲੇ ਵਿਚ ਦਸ ਸਾਲ ਦੀ ਸਜ਼ਾ ਕੱਟ ਰਹੇ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚ ਬੰਦ ਕੈਦੀ ਕੋਲੋਂ ਚਰਸ ਤੇ ਤੰਬਾਕੂ ਬਰਾਮਦ ਹੋਇਆ ਹੈ। ਜਦੋਕਿ ਨਸ਼ੇ ਦੇ ਜੇਲ੍ਹ੍ਹ ਵਿਚ ਜਾਣ ਲਈ ਪੈਸਕੋ ਕਰਮਚਾਰੀ ਦੀ ਮਿਲੀਭੁਗਤ ਅਤੇ ਮੋਬਾਈਲ ਦੀ ਵਰਤੋਂ ਕਰਵਾਉਣ ਵਾਲੇ ਹਵਾਲਾਤੀ ਦਾ ਨਾਂ ਵੀ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਕੇਂਦਰੀ ਜੇਲ੍ਹ ਦੀ ਪੁਲਿਸ ਨੇ ਕੇਸ ਦਰਜ ਕਰਕੇ ਪੈਸਕੋ ਕਰਮਚਾਰੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਰੀਵਾਲ ਨੇ ਦੱਸਿਆ ਕਿ ਸਵੇਰੇ ਕਰੀਬ 11 ਵਜੇ ਡਿਓਢੀ ਵਿਚ ਤਾਇਨਾਤ ਜੇਲ੍ਹ ਅਤੇ ਪੈਸਕੋ ਕਰਮਚਾਰੀਆਂ ਵੱਲੋਂ ਕੈਦੀ ਸਤਨਾਮ ਸਿੰਘ ਜੋ ਥਾਣਾ ਸਦਰ ਕਪੂਰਥਲਾ ਵਿਚ ਦਰਜ ਐੱਨਡੀਪੀਐੱਸ ਐਕਟ ਦੇ ਮਾਮਲੇ ਵਿਚ ਦਸ ਸਾਲ ਦੀ ਸਜਾ ਕੱਟ ਰਿਹਾ ਹੈ ਦੀ ਤਲਾਸ਼ੀ ਲਈ ਗਈ। ਜਿਸ ਦੌਰਾਨ ਉਸ ਕੋਲੋਂ 55 ਗ੍ਰਾਮ ਚਰਸ ਪਰਦਾ ਪਦਾਰਥ ਅਤੇ 14 ਗ੍ਰਾਮ ਤੰਬਾਕੂ ਬਰਾਮਦ ਹੋਇਆ। ਇਹ ਬਰਾਮਦਗੀ ਮੌਕੇ ’ਤੇ ਬੁਲਾਏ ਗਏ ਥਾਣਾ ਕੇਂਦਰੀ ਜੇਲ੍ਹ ਦੇ ਮੁਖੀ ਦੀ ਹਾਜ਼ਰੀ ਵਿਚ ਕੀਤੀ ਗਈ। ਕੈਦੀ ਸਤਨਾਮ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਨਸ਼ਾ ਉਸ ਤੱਕ ਜਸਪਾਲ ਸਿੰਘ ਪੁੱਤਕਰ ਸੁਖਦੇਵ ਸਿੰਘ ਵਾਸੀ ਜਗਤਪੁਰਾ ਜੋ ਪੈਸਕੋ ਕਰਮਚਾਰੀ ਹੈ ਰਾਂਹੀ ਪੁੱਜਾ। ਜਦੋਂਕਿ ਪੈਸਕੋ ਕਰਮਚਾਰੀ ਨੇ ਵੀ ਮੰਨਿਆ ਕਿ ਕੈਦੀ ਸਤਨਾਮ ਸਿੰਘ ਨੇ ਜੇਲ੍ਹ ਅੰਦਰੋਂ ਉਸ ਨਾਲ ਫੋਨ ’ਤੇ ਗੱਲ ਕੀਤੀ ਸੀ। ਕੈਦੀ ਸਤਨਾਮ ਸਿੰਘ ਨੇ ਖੁਲਾਸਾ ਕੀਤਾ ਕਿ ਜੋ ਮੋਬਾਈਲ ਉਸਨੇ ਵਰਤਿਆ ਉਹ ਹਵਾਲਾਤੀ ਵਿਕਾਸ ਕਲਿਆਣ ਪੁੱਤਰ ਵਿਨੋਦ ਕੁਮਾਰ ਵਾਸੀ ਨਿਊ ਸੰਤ ਨਗਰ ਜਲੰਧਰ ਜੋ ਥਾਣਾ ਕੋਤਵਾਲੀ ’ਚ ਦਰਜ ਕਤਲ ਦੇ ਕੇਸ ਤਹਿਤ ਇਥੇ ਬੰਦ ਹੈ, ਦਾ ਸੀ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੇਂਦਰੀ ਜੇਲ੍ਹ ਦੇ ਮੁਖੀ ਸਬ ਇੰਸਪੈਕਟਰ ਚਰਨਜੀਤ ਸਿੰਘ ਮੁਤਾਬਿਕ ਕੈਦੀ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਪਿੰਡ ਗੋਸਲ ਕਪੂਰਥਲਾ, ਵਿਕਾਸ ਕਲਿਆਣ ਅਤੇ ਪੈਸਕੋ ਕਰਮਚਾਰੀ ਜਸਪਾਲ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਜਦੋਕਿ ਜਸਪਾਲ ਸਿੰਘ ਨੂੰ ਬਕਾਇਦਾ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ