Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਤਿੰਨ ਘੰਟੇ ਦੀ ਜੱਦੋ- ਜਹਿਦ ਤੋਂ ਬਾਅਦ ਬਟਾਲਾ ਪੁਲਿਸ ਨੇ ਗੈਂਗਸਟਰ ਕੀਤਾ ਕਾਬੂ, ਕਬਜ਼ੇ 'ਚ ਲਈ ਮਰਸੀਡੀਜ਼ ਗੱਡੀ ਤੇ ਪਿਸਤੌਲ

July 27, 2024 12:27 PM

ਬਟਾਲਾ : ਸ਼ਨਿਚਰਵਾਰ ਦੀ ਸਵੇਰ ਨੂੰ ਬਟਾਲਾ ਪੁਲਿਸ ਨੇ ਇੱਕ ਗੈਂਗਸਟਰ ਦਾ ਪਿੱਛਾ ਕਰਦਿਆਂ ਉਸ ਨੂੰ ਇੱਕ ਮੁਕਾਬਲੇ ਵਿਚ ਕਾਬੂ ਕਰ ਲਿਆ ਹੈ। ਤਿੰਨ ਘੰਟੇ ਦੀ ਜੱਦੋ ਜਹਿਦ ਬਾਅਦ ਬਟਾਲਾ ਦੇ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ਵਿਚ ਹੋਏ ਮੁਕਾਬਲੇ ਵਿਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ । ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿਚ ਲੈਂਦੇ ਹੋਏ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।

ਐਸਐਸਪੀ ਬਟਾਲਾ ਨੇ ਮੌਕੇ ਤੇ ਪੱਤਰਕਾਰਾਂ ਨੂੰ ਦੱਸਿਆ ਕਿ ਫੜਿਆ ਗਿਆ ਗੈਂਗਸਟਰ ਮਲਕੀਤ ਸਿੰਘ ਨਾਮ ਦਾ ਵਿਅਕਤੀ ਹੈ ਅਤੇ ਇਸ ਨੇ ਹਰਿਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਸ਼ੁੱਕਰਵਾਰ ਨੂੰ ਸੁਨਿਆਰੇ ਦੇਸਰਾਜ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਸੀਸੀਟੀਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਸੀ ।ਸ਼ਨੀਚਰਵਾਰ ਦੀ ਸਵੇਰ ਇਤਲਾਹ ਮਿਲੀ ਕਿ ਉਹ ਮਰਸੀਡੀਜ਼ ਗੱਡੀ ਵਿਚ ਘੁੰਮ ਰਿਹਾ ਜਿਸ ਤੇ ਉਸਦਾ ਪਿੱਛਾ ਕਰਦਿਆਂ ਉਸ ਨੂੰ ਲੌਂਗੋਵਾਲ ਦੇ ਨਜ਼ਦੀਕੀ ਪਿੰਡ ਦੇ ਖੇਤਾਂ ਵਿਚ ਘੇਰ ਲਿਆ ਅਤੇ ਪਿੱਛਾ ਕਰਦਿਆਂ ਕਰੀਬ ਤਿੰਨ ਘੰਟੇ ਦੀ ਜੱਦੋਜਹਿਦ ਬਾਅਦ ਝੋਨੇ ਦੇ ਖੇਤਾਂ ਚ ਪੁਲਿਸ ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਐਸਐਸਪੀ ਬਟਾਲਾ ਨੇ ਦੱਸਿਆ ਕਿ ਜ਼ਖਮੀ ਮਲਕੀਤ ਸਿੰਘ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ ਅਤੇ ਉਸ ਤੋਂ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ