Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬੀ ਖ਼ਬਰਾਂ ਪੰਜਾਬ ਤਰਨਤਾਰਨ ਸੜਕ ਪਾਰ ਕਰਦੇ 21 ਸਾਲਾ ਨੌਜਵਾਨ ਨੂੰ ਆਲਟੋ ਕਾਰ ਨੇ ਮਾਰੀ ਟੱਕਰ, ਮੌਤ

July 27, 2024 12:28 PM

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਕਿਆਂਵਾਲੀ ਨਜ਼ਦੀਕ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫਤਾਰ ਆਲਟੋ ਕਾਰ ਨੇ ਟੱਕਰ ਮਾਰ ਦਿੱਤੀ। ਗੰਭੀਰ ਜਖਮੀ ਹੋਏ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋਏ ਅਣਪਛਾਤੇ ਚਾਲਕ ਵਿਰੁੱਧ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੰਜਾਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਖਡੂਰ ਸਾਹਿਬ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਲੰਘੇ ਦਿਨ ਆਪਣੇ ਭਤੀਜੇ ਮਾਨਵਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਦੋਸਤ ਜਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖਡੂਰ ਸਾਹਿਬ ਨਾਲ ਆਪਣੀ ਵਰਨਾ ਕਾਰ ਨੰਬਰ ਪੀਬੀ46 ਐਕਸ 5000 ’ਤੇ ਸਵਾਰ ਹੋ ਕੇ ਜਲੰਧਰ ਗਿਆ ਸੀ। ਜਿੱਥੋਂ ਗੱਡੀ ਦੇ ਟਾਇਰ ਪੁਵਾ ਕੇ ਵਾਪਸ ਆ ਰਿਹਾ ਸੀ ਤਾਂ ਰਾਤ ਕਰੀਬ ਸਾਢੇ 8 ਵਜੇ ਪਿੰਡ ਸੱਕਿਆਂਵਾਲੀ ਅੱਡੇ ’ਤੇ ਉਸਦਾ ਭਤੀਜਾ ਮਾਨਵਦੀਪ ਸਿੰਘ ਜੋ ਕਾਰ ਚਲਾ ਰਿਹਾ ਸੀ ਨੇ ਗੱਡੀ ਰੋਕੀ ਅਤੇ ਬਾਥਰੂਮ ਕਰਨ ਲਈ ਸੜਕ ਪਾਰ ਕਰਨ ਲੱਗਾ।ਇਸੇ ਦੌਰਾਨ ਨਾਗੋਕੇ ਵੱਲੋਂ ਆਈ ਆਲਟੋ ਕਾਰ ਨੰਬਰ ਪੀਬੀ06 ਬੀਸੀ 7416 ਨੇ ਤੇਜ਼ ਰਫਤਾਰ ਨਾਲ ਮਾਨਵਦੀਪ ਸਿੰਘ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ ’ਤੇ ਜਾ ਡਿੱਗਾ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗ ਗਈਆਂ। ਜਦੋਕਿ ਆਲਟੋ ਕਾਰ ਦਾ ਚਾਲਕ ਮੌਕੇ ’ਤੇ ਗੱਡੀ ਛੱਡ ਕੇ ਫਰਾਰ ਹੋ ਗਿਆ। ਉਹ ਤੁਰੰਤ ਮਾਨਵਦੀਪ ਸਿੰਘ ਨੂੰ ਆਪਣੀ ਕਾਰ ਵਿਚ ਪਾ ਕੇ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਲੈ ਗਿਆ। ਜਿਥੇ ਡਾਕਟਰਾਂ ਨੇ ਉਸਦੀ ਜਾਂਚ ਕਰਕੇ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਫਰਾਰ ਹੋਏ ਆਲਟੋ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਜਦੋਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ