Sunday, September 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

July 27, 2024 04:41 PM


--ਕੇਂਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ
ਬਰਨਾਲਾ, 27 ਜੁਲਾਈ (ਬਘੇਲ ਸਿੰਘ ਧਾਲੀਵਾਲ)-ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ | ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ | ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ | ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ | ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ |ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ | ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ | ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ | ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ | ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ |

Have something to say? Post your comment

More From Punjab

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਜਣੇਪੇ ਤੋਂ ਬਾਅਦ ਜਬਰ ਜਨਾਹ ਪੀੜਤ ਨਬਾਲਗ ਦੀ ਮੌਤ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਕਲਯੁਗੀ ਪਿਉ ਨੇ 10 ਸਾਲਾ ਨਾਬਾਲਗ ਧੀ ਨਾ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ 'ਤੇ ਅੰਮ੍ਰਿਤਸਰ ਆ ਰਹੀ ਬੱਸ ਪਲਟੀ, ਇੱਕ ਦੀ ਮੌਤ, 13 ਜ਼ਖਮੀ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਸੈਲੀ ਰੋਡ ਤੋਂ ਬੱਚੇ ਨੂੰ ਅਗਵਾਹ ਕਰਨ ਵਾਲਿਆਂ ਨੂੰ ਪਠਾਨਕੋਟ ਪੁਲਿਸ ਨੇ ਗੋਆ ਤੋਂ ਕੀਤਾ ਗ੍ਰਿਫ਼ਤਾਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਫਿਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ, ਜਾ ਰਹੇ ਸੀ ਸ੍ਰੀ ਹਜ਼ੂਰ ਸਾਹਿਬ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਬਡਬਰ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਹਮਲਾ ਕਰਕੇ ਪਿਓ ਪੁੱਤ ਨੂੰ ਕੀਤਾ ਗੰਭੀਰ ਜਖਮੀ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨਕਾਬਪੋਸ਼ ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਕੋਲੋਂ ਲੁੱਟੀ ਨਕਦੀ, ਚਿੱਟੇ ਦਿਨ ਦਫਤਰ 'ਚ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

Ferozepur 'ਚ ਵੱਡੀ ਵਾਰਦਾਤ ! ਘਰ ਦੇ ਬਾਹਰ ਬੈਠੇ ਆੜ੍ਹਤੀਏ ਨੂੰ ਮਾਰੀਆਂ ਗੋਲ਼ੀਆਂ, ਤੀਹਰੇ ਕਤਲ ਦੇ ਮੁਲਜ਼ਮ ਅਜੇ ਵੀ ਪੁਲਿਸ ਦੀ ਪਹੁੰਚ ਤੋਂ ਦੂਰ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ

ਮਲੌਦ 'ਚ 3 ਬੱਚਿਆਂ ਦੀ ਮਾਂ ਦਾ ਕਤਲ, ਨਜਾਇਜ਼ ਸੰਬੰਧਾਂ ਦੇ ਚੱਲਦੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰਿਆ