Wednesday, January 15, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ; 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

August 08, 2024 01:55 PM

ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਹੈ, ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਿਮਰਨ ਕੌਰ ਉਰਫ਼ ਇੰਦੂ (38) ਵਾਸੀ ਮੋਗਾ ਅਤੇ ਗੁਰਜੋਤ ਸਿੰਘ (28) ਵਾਸੀ ਜੈਮਲ ਵਾਲਾ ਮੋਗਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਮੁਲਜ਼ਮ ਸਿਮਰਨ ਖਿਲਾਫ਼ ਐਨਡੀਪੀਐਸ ਐਕਟ, ਜੇਲ੍ਹ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 15 ਅਪਰਾਧਕ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਿਮਰਨ ਅਤੇ ਗੁਰਜੋਤ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ਿਆਂ ਦੀ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸਨੂੰ ਆਪਣੀ ਟੋਇਟਾ ਇਨੋਵਾ ਕਾਰ ਰਜਿਸਟ੍ਰੇਸ਼ਨ ਨੰਬਰ ਡੀਐਲ12ਸੀਸੀ6003 ਵਿੱਚ ਕਿਸੇ ਨੂੰ ਡਲਿਵਰ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ.ਏ.ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਪੁਰਾਣੀ ਮੁੱਦਕੀ ਰੋਡ 'ਤੇ ਨਾਕਾ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇਨੋਵਾ ਕਾਰ 'ਚ ਲੁਕਾ ਕੇ ਰੱਖੀ 6.65 ਕਿੱਲੋ ਹੈਰੋਇਨ ਸਮੇਤ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਵਾਹਨ ਵੀ ਜ਼ਬਤ ਕਰ ਲਿਆ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

 ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਫਿਰੋਜ਼ਪੁਰ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਸੀਆਈਏ ਪੁਲਿਸ ਟੀਮ ਨੇ ਸਫ਼ਲਤਾਪੂਰਵਕ ਕਾਰਵਾਈ ਨੂੰ ਅੰਜ਼ਾਮ ਦਿੱਤਾ ਅਤੇ ਬੁੱਧਵਾਰ ਦੇਰ ਰਾਤ ਨੂੰ ਮੁਲਜ਼ਮਾਂ ਨੂੰ ਨਸ਼ਿਆਂ ਦੀ ਖੇਪ ਅਤੇ ਡਰੱਗ ਮਨੀ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਅਤੇ ਜਿੰਨ੍ਹਾਂ ਵਿਅਕਤੀਆਂ ਨੂੰ ਇਹ ਖੇਪ ਪਹੁੰਚਾਈ ਜਾਣੀ ਸੀ, ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ।ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਐਨਡੀਪੀਐਸ ਐਕਟ ਦੀ ਧਾਰਾ 68ਐਫ ਤਹਿਤ ਗ੍ਰਿਫਤਾਰ ਕੀਤੇ ਗਏ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਥਾਣਾ ਘੱਲ ਖੁਰਦ ਫਿਰੋਜ਼ਪੁਰ ਵਿਖੇ ਐਫ.ਆਈ.ਆਰ. ਨੰ. 59 ਮਿਤੀ 7-8-2024 ਦਰਜ ਕੀਤੀ ਗਈ ਹੈ।

Have something to say? Post your comment

More From Punjab

ਸੀ,ਆਈ,ਏ, ਖੰਨਾ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ

ਸੀ,ਆਈ,ਏ, ਖੰਨਾ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ - ਡਾਕਟਰ ਖੇੜਾ

 ਫਾਜ਼ਿਲਕਾ 'ਚ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਲੁਟੇਰੇ, ਬਜ਼ੁਰਗ ਔਰਤ ਦੀ ਮੌਤ

ਫਾਜ਼ਿਲਕਾ 'ਚ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਲੁਟੇਰੇ, ਬਜ਼ੁਰਗ ਔਰਤ ਦੀ ਮੌਤ

ਇੰਟਰਨੈੱਟ ਮੀਡੀਆ 'ਤੇ ਰੀਲਾਂ ਪਾ ਕੇ ਵਿਊ ਵਧਾਉਣ ਲਈ ਅਵਾਰਾ ਕੁੱਤਿਆਂ ਕੋਲੋਂ ਮਰਵਾ ਰਿਹਾ ਸੀ ਬਿੱਲੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰ

ਇੰਟਰਨੈੱਟ ਮੀਡੀਆ 'ਤੇ ਰੀਲਾਂ ਪਾ ਕੇ ਵਿਊ ਵਧਾਉਣ ਲਈ ਅਵਾਰਾ ਕੁੱਤਿਆਂ ਕੋਲੋਂ ਮਰਵਾ ਰਿਹਾ ਸੀ ਬਿੱਲੀਆਂ, ਪੁਲਿਸ ਨੇ ਕੀਤਾ ਗ੍ਰਿਫਤਾਰ

ਲਖਬੀਰ ਦੇ ਗੁਆਂਢੀ ਆੜ੍ਹਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਲਖਬੀਰ ਦੇ ਗੁਆਂਢੀ ਆੜ੍ਹਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਬਾਈਕ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪਿੰਡ ਲੁਬਾਣਿਆਵਾਲੀ ਨੇੜੇ ਐਨਕਾਊਂਟਰ, ਫਾਇਰਿੰਗ 'ਚ ਇਕ ਬਦਮਾਸ਼ ਦੇ ਵੱਜੀ ਗੋਲ਼ੀ; ਫਿਰੌਤੀ ਦੀ ਰਕਮ ਵਸੂਲਣ ਆਏ ਤਿੰਨੋਂ ਕਾਬੂ

ਪਿੰਡ ਲੁਬਾਣਿਆਵਾਲੀ ਨੇੜੇ ਐਨਕਾਊਂਟਰ, ਫਾਇਰਿੰਗ 'ਚ ਇਕ ਬਦਮਾਸ਼ ਦੇ ਵੱਜੀ ਗੋਲ਼ੀ; ਫਿਰੌਤੀ ਦੀ ਰਕਮ ਵਸੂਲਣ ਆਏ ਤਿੰਨੋਂ ਕਾਬੂ

ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ ਡੱਲੇਵਾਲ਼ ਦੇ ਪਿੰਡ, ਸਾਰਾ ਪਿੰਡ ਪੁੱਜਾ ਹੈ ਖਨੌਰੀ ਬਾਰਡਰ; ਪਸ਼ੂਆਂ ਦੀ ਸੰਭਾਲ ਲਈ ਕੁਝ ਕੁ ਬੰਦੇ ਪਿੰਡ 'ਚ ਮੌਜੂਦ

ਕੋਈ ਤਿਉਹਾਰ ਨਹੀਂ ਮਨਾਇਆ ਜਾਵੇਗਾ ਡੱਲੇਵਾਲ਼ ਦੇ ਪਿੰਡ, ਸਾਰਾ ਪਿੰਡ ਪੁੱਜਾ ਹੈ ਖਨੌਰੀ ਬਾਰਡਰ; ਪਸ਼ੂਆਂ ਦੀ ਸੰਭਾਲ ਲਈ ਕੁਝ ਕੁ ਬੰਦੇ ਪਿੰਡ 'ਚ ਮੌਜੂਦ

ਦੇਸ਼ ਭਰ 'ਚ ਚੱਲ ਰਹੇ ਚਿੱਟੇ ਦੇ ਦੌਰ 'ਚ 23 ਕਿਲੋ ਅਫ਼ੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ

ਦੇਸ਼ ਭਰ 'ਚ ਚੱਲ ਰਹੇ ਚਿੱਟੇ ਦੇ ਦੌਰ 'ਚ 23 ਕਿਲੋ ਅਫ਼ੀਮ ਤੇ ਕਾਰ ਸਮੇਤ ਦੋ ਗ੍ਰਿਫ਼ਤਾਰ, ਮਾਮਲਾ ਦਰਜ

Gurpreet Gogi : ਕੌਣ ਸੀ 'AAP' ਵਿਧਾਇਕ ਗੁਰਪ੍ਰੀਤ ਗੋਗੀ ! ਗੋਲ਼ੀ ਲੱਗਣ ਕਾਰਨ ਹੋਈ ਮੌਤ, ਪਤਨੀ ਤੇ ਪੁੱਤਰ ਨਾਲ ਹੋਇਆ ਸੀ ਝਗੜਾ

Gurpreet Gogi : ਕੌਣ ਸੀ 'AAP' ਵਿਧਾਇਕ ਗੁਰਪ੍ਰੀਤ ਗੋਗੀ ! ਗੋਲ਼ੀ ਲੱਗਣ ਕਾਰਨ ਹੋਈ ਮੌਤ, ਪਤਨੀ ਤੇ ਪੁੱਤਰ ਨਾਲ ਹੋਇਆ ਸੀ ਝਗੜਾ

ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਗ੍ਰਿਫਤਾਰ, ਸੁਰੱਖਿਆ ਵਧਾਉਣ ਲਈ ਆਪ ਹੀ ਚਲਾਈਆਂ ਸਨ ਘਰ ’ਤੇ ਗੋਲੀਆਂ

ਸ਼ਿਵ ਸੈਨਾ ਬਾਲ ਠਾਕਰੇ ਦਾ ਸੂਬਾ ਮੀਤ ਪ੍ਰਧਾਨ ਤੇ ਸ਼ਹਿਰੀ ਪ੍ਰਧਾਨ ਗ੍ਰਿਫਤਾਰ, ਸੁਰੱਖਿਆ ਵਧਾਉਣ ਲਈ ਆਪ ਹੀ ਚਲਾਈਆਂ ਸਨ ਘਰ ’ਤੇ ਗੋਲੀਆਂ

ਮੁੱਲਾਂਪੁਰ ਦਾਖਾ 'ਚ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ, ਮੌਕੇ 'ਤੇ ਮੌਤ

ਮੁੱਲਾਂਪੁਰ ਦਾਖਾ 'ਚ 11 ਸਾਲਾ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਖਾਧਾ, ਮੌਕੇ 'ਤੇ ਮੌਤ