Tuesday, September 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ, ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹੈ ਪੱਲਵੀ ਰਾਜਪੂਤ

September 07, 2024 02:20 PM

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ। ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ 'ਤੇ ਨਿਯੁਕਤੀ 'ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

More From Punjab

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

ਟੈਂਕਰਾਂ ’ਚੋਂ ਪੈਟਰੋਲ ਡੀਜਲ ਚੋਰੀ ਕਰਕੇ ਇੰਥਨੋਲ ਮਿਲਾਉਣ ਵਾਲੇ ਚਾਰ ਵਿਅਕਤੀ ਕਾਬੂ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

'ਰਵਨੀਤ ਬਿੱਟੂ ਅਹਿਸਾਨ ਫਰਾਮੋਸ਼ ਆਦਮੀ', ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਭੜਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਧਮਾਕੇ ਮਗਰੋਂ ਹੈਪੀ ਪਸ਼ੀਆਂ ਨੇ ਟਾਰਗੇਟ ਪੂਰਾ ਕਰਨ ਵਾਲਿਆਂ ਤੋਂ ਬਣਾ ਲਈ ਸੀ ਦੂਰੀ, ਮੁਲਜ਼ਮ ਰੋਹਨ ਤੇ ਵਿਸ਼ਾਲ ਨੇ ਖੋਲ੍ਹੇ ਭੇਦ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਜ਼ੀਰਕਪੁਰ 'ਚ ਫਲੈਟ ਦਿਵਾਉਣ ਬਹਾਨੇ ਤਿੰਨ ਜਣਿਆਂ ਨਾਲ ਕਰੋੜਾਂ ਦੀ ਠੱਗੀ, ਪੰਜ ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ---  ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਸੱਤਾ ਧਿਰ ਨੂੰ ਜਬਰਦਸਤ ਝਟਕਾ, ਹਾਈਕੋਰਟ ਨੇ ਗੁਰਜੀਤ ਸਿੰਘ  ਰਾਮਣਵਾਸੀਆ ਨੂੰ ਹੀ ਮੰਨਿਆ ਪ੍ਰਧਾਨ--- ਪਰਮਾਤਮਾ ਦੇ ਘਰ ਦੇਰ ਹੈ ਅੰਧੇਰ ਨਹੀ, ਫੈਸਲੇ ਨੇ ਵੀ ਸੱਚ ਝੂਠ ਦਾ ਨਿਤਾਰਾ ਕਰ ਦਿੱਤਾ ਹੈ-ਗੁਰਜੀਤ ਸਿੰਘ ਔਲਖ 

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

ਜਮਹੂਰੀਅਤ ਬਹਾਲ ਮੁਜ਼ਾਹਰੇ ਦੇ ਸਮੇਂ ਮਾਨਯੋਗ ਗੁਰਜੰਟ ਸਿੰਘ ਕੱਟੂ ਜੀ, ਪ੍ਰੋ ਮਹਿੰਦਰਪਾਲ ਸਿੰਘ ਜੀ ਅਤੇ ਅੰਮ੍ਰਿਤਪਾਲ ਸਿੰਘ ਸੰਧਰਾ ਜੀ ਨੇ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਜੀ ਦੀ ਕਿਤਾਬ “ਸੰਘਰਸ਼ ਦਾ ਦੌਰ” ਦੀ ਕੀਤੀ ਸਰਾਹਣਾ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

38 ਸਾਲਾ ਨੌਜਵਾਨ ਨੇ ਲਾਇਸੈਂਸੀ ਅਸਲੇ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਸੁਪਰੀਮ ਕੋਰਟ ਦੇ ਜ਼ਮਾਨਤੀ ਫੈਸਲੇ ਨੇ ਸਾਬਤ ਕੀਤਾ ਕੇਜਰੀਵਾਲ ਦੀ ਗ੍ਰਿਫਤਾਰੀ BJP ਦੀ ਸਾਜ਼ਿਸ਼ ਸੀ - AAP

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਅੱਤਵਾਦੀ ਹੈਪੀ ਦੇ ਗੁਰਦਾਸਪੁਰ, ਅਜਨਾਲਾ ਤੇ ਰਮਦਾਸ 'ਚ 35 ਤੋਂ ਵੱਧ ਗੁਰਗੇ ਸਰਗਰਮ, ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਦਿੰਦੇ ਹਨ ਅੰਜਾਮ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ

ਏਡਿਡ ਸਕੂਲ ਦੇ ਅਨਏਡਿਡ ਸਟਾਫ ਨੇ CM Mann ਦੀ ਕੋਠੀ ਅੱਗੇ ਕੀਤੀ ਰੈਲੀ, Police ਨੇ ਸੜਕ ਦੇ ਦੋਵੇਂ ਪਾਸੇ ਲਾਏ ਬੈਰੀਕੇਡ