ਪਟਿਆਲਾ : ਪੰਜਾਬੀ ਯੂਨੀਵਰਸਿਟੀ (Punjabi University) ਦੇ ਹੋਸਟਲ 'ਚ ਰਹਿੰਦੇ ਵਿਦਿਆਰਥੀ ਨੇ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ 'ਤੇ ਕਮਰੇ 'ਚ ਰਹਿ ਰਿਹਾ ਸੀ। ਅੱਜ ਸਵੇਰੇ ਸ਼ੁਭਮ ਕਮਰੇ 'ਚੋਂ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਵਾਰਡਰ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ 'ਤੇ ਪੁੱਜੀ। ਕਮਰੇ 'ਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।