ਅੰਮ੍ਰਿਤਸਰ: ਚੰਡੀਗੜ੍ਹ ਗ੍ਰਨੇਡ ਹਮਲੇ ਦੇ ਦੂਜੇ ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸ਼ਨੀਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ ਵਿਚੋਂ ਇਕ ਵਿਦੇਸ਼ੀ ਪਿਸਤੌਲ ਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਹਾਲਾਂਕਿ ਪੁਲਿਸ ਅਧਿਕਾਰੀ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਚੁੱਪ ਹਨ ਪਰ ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਮੁਲਜ਼ਮ ਦੇ ਟਿਕਾਣੇ ਦੀ ਜਾਣਕਾਰੀ ਰੋਹਨ ਮਸੀਹ ਨੇ ਪੁਲਿਸ ਹਿਰਾਸਤ ਵਿਚ ਕਬੂਲ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਸ਼ੁੱਕਰਵਾਰ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਤੋਂ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।