ਸੰਗਰੂਰ : ਏਡਿਡ ਸਕੂਲ(Aided schools) ਫਰੰਟ ਦੇ ਅਨਏਡਿਡ ਸਟਾਫ ਦੀ ਅਗਵਾਈ ਹੇਠ ਪੰਜਾਬ ਦੇ ਏਡਿਡ ਸਕੂਲਾਂ ਦੇ ਅਨਏਡਿਡ ਸਟਾਫ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ। ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਪਹੁੰਚੇ ਮੁਲਾਜ਼ਮਾਂ ਨੇ ਬਠਿੰਡਾ-ਚੰਡੀਗੜ੍ਹ ਰੋਡ ਦੇ ਫਲਾਈਓਵਰ ਹੇਠਾਂ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ। ਅਨਏਡਿਡ ਮੁਲਾਜ਼ਮ ਪੰਜਾਬ ਸਰਕਾਰ(Punjab govt) ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਨਿਵਾਸ ’ਤੇ ਪੁੱਜੇ, ਜਿੱਥੇ ਪੁਲਿਸ ਨੇ ਮੁੱਖ ਸੜਕ ਦੇ ਦੋਵੇਂ ਪਾਸੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਜਦਕਿ ਅਨਏਡਿਡ ਸਟਾਫ ਨੇ ਮੁੱਖ ਮੰਤਰੀ ਤੋਂ ਮੀਟਿੰਗ ਫਿਕਸ ਕਰਨ ਦੀ ਮੰਗ ਕੀਤੀ ਪਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ(CM mann) ਨੂੰ ਮੀਟਿੰਗ ਫਿਕਸ ਕਰਵਾਉਣ ਤੋਂ ਅਸਮਰੱਥਾ ਪ੍ਰਗਟਾਈ ਜਿਸ ਤੋਂ ਬਾਅਦ ਅਨਏਡਿਡ ਕਰਮਚਾਰੀਆਂ(unaided staff) ਨੇ ਸੜਕ 'ਤੇ ਹੀ ਧਰਨਾ ਲਗਾ ਦਿੱਤਾ ਅਤੇ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ।ਪ੍ਰਸ਼ਾਸਨ ਨੇ 27 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਨੂੰ ਮੀਟਿੰਗ ਦਾ ਸਮਾਂ ਤੈਅ ਕਰਨ ਲਈ ਪੱਤਰ ਦੇ ਕੇ ਧਰਨਾ ਸਮਾਪਤ ਕਰ ਦਿੱਤਾ ਸੀ। ਏਡਿਡ ਸਕੂਲ ਫਰੰਟ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ, ਉਪ ਮੁਖੀ ਸੁਖਚੈਨ ਸਿੰਘ ਗੁਰਦਾਸਪੁਰ ਅਤੇ ਪ੍ਰੈੱਸ ਸਕੱਤਰ ਵਰਿੰਦਰ ਸਿੰਘ ਸੰਗਰੂਰ ਦੇ ਅਨਏਡਿਡ ਸਟਾਫ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਿਰਫ਼ 484 ਏਡਿਡ ਸਕੂਲ ਸਨ, ਜਿਨ੍ਹਾਂ ਦੀ ਗਿਣਤੀ ਘਟ ਕੇ 437 ਰਹਿ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਢਾਈ ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਹਜ਼ਾਰਾਂ ਗੈਰ-ਸਹਾਇਤਾ ਪ੍ਰਾਪਤ ਸਟਾਫ ਸਿਰਫ਼ 2,000 ਤੋਂ 6,000 ਰੁਪਏ ਦੀ ਮਾਸਿਕ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਨੂੰ ਰੈਗੂਲਰ ਕਰਨ ਅਤੇ ਰੈਗੂਲਰ ਸਕੇਲ 'ਤੇ ਤਨਖ਼ਾਹ ਦੇਣ ਦੀ ਮੰਗ ਹੈ ਜਿਸ ਲਈ ਉਹ ਕਈ ਵਾਰ ਸਿੱਖਿਆ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਖਾਲੀ ਵਾਅਦਿਆਂ ਨਾਲ ਵਾਪਸ ਭੇਜ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ | ਸਰਕਾਰ ਅਜਿਹਾ ਕਰਨ ਲਈ ਗੰਭੀਰ ਨਹੀਂ ਹੈ। ਜਲੰਧਰ ਉਪ ਚੋਣ ਦੌਰਾਨ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਗਈ ਜਿੱਥੇ ਉਨ੍ਹਾਂ ਮੰਗਾਂ ਪੇਸ਼ ਕੀਤੀਆਂ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ ਪਰ ਇਸ ਤੋਂ ਬਾਅਦ ਨਾ ਤਾਂ ਉਨ੍ਹਾਂ ਨਾਲ ਦੁਬਾਰਾ ਮੀਟਿੰਗ ਹੋਈ ਅਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ। ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰ ਉਨ੍ਹਾਂ ਨਾਲ ਵਾਅਦਾ ਕਰਦੇ ਸਨ ਕਿ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਪਰ ਹੁਣ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਤਾਂ ਛੱਡੋ, ਪੰਜਾਬ ਦੇ ਮੁੱਖ ਮੰਤਰੀ ਮੀਟਿੰਗ ਕਰਨ ਲਈ ਵੀ ਤਿਆਰ ਨਹੀਂ ਹਨ, ਜਿਸ ਕਾਰਨ ਅੱਜ ਮੁੜ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਜੇ ਸਰਕਾਰ ਨੇ ਇਨ੍ਹਾਂ ਸਕੂਲਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸਕੂਲ ਹੌਲੀ-ਹੌਲੀ ਬੰਦ ਹੋ ਜਾਣਗੇ।ਇਸ ਮੌਕੇ ਰਵਿੰਦਰ ਭਾਰਦਵਾਜ ਹੁਸ਼ਿਆਰਪੁਰ, ਸਤਨਾਮ ਸਿੰਘ ਤਲਵੰਡੀ ਸਾਬੋ, ਯਾਦਵਿੰਦਰ ਸਿੰਘ ਗਿੱਲ, ਮੇਵਾ ਸਿੰਘ ਮਾਨਸਾ, ਗੁਰਪ੍ਰੀਤ ਸਿੰਘ ਬਠਿੰਡਾ ਆਦਿ ਹਾਜ਼ਰ ਸਨ।