ਬਠਿੰਡਾ- ਬਠਿੰਡਾ ਦੇ ਜੋਗੀ ਨਗਰ ਵਿੱਚ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਜਦੋਂ ਕਿ ਕਤਲ ਕਰਨ ਤੋਂ ਬਾਅਦ ਨੌਜਵਾਨ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਕਤਲ ਉਸ ਦੇ ਭਤੀਜੇ ਨੇ ਕੀਤਾ ਹੈ। ਜਿਸ ਨੇ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਝਾੜੀਆਂ 'ਚ ਸੁੱਟ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।