ਲੁਧਿਆਣਾ : ਸ਼ਿਮਲਾਪੁਰੀ ਇਲਾਕੇ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ। ਹਮਲਾਵਰਾਂ ਨੇ ਇਲਾਕੇ 'ਚ ਗੁੰਡਾਗਰਦੀ ਦਾ ਨੰਗਾ ਨਾਚ ਦਿਖਾਇਆ। ਇੱਟਾਂ-ਪੱਥਰ ਵੀ ਚਲਾਏ, ਜਿਸ ਕਾਰਨ ਤਿੰਨ ਔਰਤਾਂ ਜ਼ਖਮੀ ਹੋ ਗਈਆਂ। ਥਾਣਾ ਸ਼ਿਮਲਾਪੁਰੀ ਦੀ ਪੁਲਿਸ ਜਾਂਚ ਕਰ ਰਹੀ ਹੈ।