ਮੰਡੀ ਗੋਬਿੰਦਗੜ੍ਹ: ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਤਰਨਜੀਤ ਤਰਨੀ ਦਾ 4 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਕਾਸ ਨਗਰ ਮੰਡੀ ਗੋਬਿੰਦਗੜ੍ਹ ਵਿਖੇ ਰਹਿੰਦਾ ਸੀ। ਬੀਤੀ ਰਾਤ ਉਹ ਆਪਣੀ ਕਾਰ ਵਿੱਚ ਪਿੰਡ ਬਦੀਨਪੁਰ ਨਜ਼ਦੀਕ ਵਾਪਸ ਆ ਰਿਹਾ ਸੀ ਤਾਂ ਕਾਲੇ ਰੰਗ ਦੀ ਸਕਾਰਪੀਓ ਵਿੱਚ ਸਵਾਰ ਵਿਅਕਤੀਆਂ ਨੇ ਉਸ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਅਤੇ ਉਸਦੇ ਆਸ-ਪਾਸ ਇਲਾਕੇ ਦੇ ਵਿੱਚ ਹੋ ਰਹੀਆਂ ਲੁੱਟ ਖੋਹ ਅਤੇ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਵਿੱਚ ਦਹਿਸ਼ਤ ਦਾ ਮਾਹੌਲ ਹੈ।