Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

October 17, 2024 11:48 AM

ਡੇਰਾ ਬਾਬਾ ਨਾਨਕ: ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੇ ਜਵਾਨਾਂ ਵੱਲੋਂ ਸਰਹੱਦ ਨੇੜਿਓਂ ਫੜੇ ਗਏ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਕਰਨ 'ਤੇ ਸਰਚ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਹੈਡਕੁਆਟਰ ਸ਼ਿਕਾਰ ਮਾਛੀਆਂ ਦੇ ਜਵਾਨਾਂ ਵੱਲੋਂ ਬੁੱਧਵਾਰ ਨੂੰ ਘੋਨੇਵਾਲਾ ਨੇੜੇ ਰਾਵੀ ਦਰਿਆ ਦੇ ਕਿਨਾਰੇ 'ਤੇ ਘੁੰਮਦੇ ਦੋ ਸ਼ੱਕੀ ਨੌਜਵਾਨਾਂ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਕਾਬੂ ਕੀਤਾ ਗਿਆ ਸੀ। ਜਿਨ੍ਹਾਂ ਦੀ ਪਛਾਣ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਪਿੰਡ ਸੱਰਜੇ ਚੱਕ ਦੇ ਨੌਜਵਾਨਾਂ ਵਜੋਂ ਹੋਈ ਸੀ ਅਤੇ ਉਕਤ ਨੌਜਵਾਨਾਂ ਨੂੰ ਬੀਐਸਐਫ ਵੱਲੋਂ ਪੁਲਿਸ ਦੇ ਹਵਾਲੇ ਕੀਤਾ ਗਿਆ ਸੀ। ਇਸ ਉਪਰੰਤ ਕੀਤੀ ਗਈ ਜਾਂਚ ਪੜਤਾਲ ਦੌਰਾਨ ਉਕਤ ਨੌਜਵਾਨਾਂ ਨੇ ਦੱਸਿਆ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਹੈਰੋਇਨ ਦੀ ਪੈਕਟ ਨੂੰ ਉਹ ਚੁੱਕਣ ਆਏ ਸਨ ਕਿ ਵੀਰਵਾਰ ਨੂੰ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਾਂਝੇ ਸਰਚ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਨੌਜਵਾਨਾਂ ਵੱਲੋਂ ਇੱਕ ਮੋਬਾਈਲ ਫੋਨ ਨੂੰ ਰਾਵੀ ਦਰਿਆ ਵਿੱਚ ਵੀ ਸੁੱਟ ਦਿੱਤਾ ਗਿਆ ਜਿਸ ਦੀ ਬੀਐਸਐਫ ਦੇ ਜਵਾਨਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ