Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

October 17, 2024 01:53 PM

ਲੁਧਿਆਣਾ : ਲੁਧਿਆਣਾ ਮਹਾਨਗਰ ਦੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ 'ਤੇ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਕਿਸੇ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਾਰਨ ਭਿਆਨਕ ਐਕਸੀਡੈਂਟ ਹੋ ਗਿਆ। ਮੌਕੇ 'ਤੇ ਮੌਜੂਦ ਅਹਾਤਾ ਮਾਲਕ ਕਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਦੋ ਨੌਜਵਾਨ ਸੜਕ 'ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਹਨ। ਜਿਸ ਤੋਂ ਬਾਅਦ ਉਹਨਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਹੋਏ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਡਿਊਟੀ ਅਫਸਰ ਕੁਲਬੀਰ ਰਾਜ ਨੇ ਦੱਸਿਆ ਕਿ ਉਹਨਾਂ ਨੂੰ ਪੀਸੀਆਰ ਪੁਲਿਸ ਰਾਹੀਂ ਸੂਚਨਾ ਮਿਲੀ ਸੀ ਕਿ ਫਲਾਈਓਵਰ 'ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋਈ ਹੈ। ਇਨ੍ਹਾਂ ਨੌਜਵਾਨਾਂ ਦੇ ਮੋਬਾਈਲ ਫੋਨ ਵੀ ਬੈਟਰੀ ਖ਼ਤਮ ਹੋਣ ਕਾਰਨ ਬੰਦ ਹਨ। ਉਹ ਮੌਕੇ 'ਤੇ ਹੀ ਮਾਮਲੇ ਦੀ ਜਾਂਚ ਕਰ ਰਹੇ ਹਨ ਜਲਦ ਹੀ ਐਮਬੂਲੈਂਸ ਰਾਹੀਂ ਮ੍ਰਿਤਕਾਂ ਦੀ ਦੇਹ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਜਾਵੇਗਾ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ