Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

October 17, 2024 05:03 PM
 
ਬਰਨਾਲਾ,17 ਅਕਤੂਬਰ( ਚਮਕੌਰ ਸਿੰਘ ਗੱਗੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਹਿਮ ਮੀਟਿੰਗ ਅੱਜ ਪਾਰਟੀ ਦੇ ਧਨੌਲਾ  ਸਥਿਤ ਦਫਤਰ ਵਿਖੇ ਜਥੇਦਾਰ ਹਰਿੰਦਰਜੀਤ ਸਿੰਘ ਢੀਂਡਸਾ ਅਤੇ ਸੁਖਪਾਲ ਸਿੰਘ  ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਦੇ  ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਉਮੀਦਵਾਰ ਨੂੰ ਬਰਨਾਲਾ ਦੀ ਜਿਮਨੀ ਚੋਣ ਜਿਤਾਉਣਾ ਬੇਹੱਦ ਜਰੂਰੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇੱਕ ਪੰਥਕ ਪਾਰਟੀ ਹੈ, ਜਿਸ ਦਾ ਮੁੱਖ ਉਦੇਸ਼ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ। ਹਲਕੇ ਦੇ ਲੋਕਾਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਬਰਨਾਲਾ ਜਿਮਨੀ ਚੋਣ ਵਿੱਚ ਜਿੱਤ ਪੱਕੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਵੀ ਡੱਟ ਕੇ ਲੋਕ ਹੱਕਾਂ ਲਈ ਪੈਰਵੀ ਵੀ ਕੀਤੀ ਜਾ ਸਕੇ। ਮੀਟਿੰਗ ਦੌਰਾਨ ਆਗੂਆਂ ਨੂੰ ਬਰਨਾਲਾ ਵਿਧਾਨ ਸਭਾ ਅਧੀਨ ਆਉਂਦੇ ਵੱਖ-ਵੱਖ ਬੂਥਾਂ ਦੀਆਂ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ।

Have something to say? Post your comment

More From Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 