Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

October 17, 2024 05:19 PM


ਬਰਨਾਲਾ/ਧਨੌਲਾ,17 ਅਕਤੂਬਰ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਆਉਣ ਵਾਲੀ 13 ਨਵੰਬਰ ਨੂੰ ਹੋਣ ਵਾਲੀ ਬਰਨਾਲਾ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਛੰਨਾ ਦੀ ਅਗਵਾਈ ਹੇਠ ਪਾਰਟੀ ਦੇ ਧਨੌਲਾ ਸਥਿਤ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਦੇ ਪੀਏਸੀ ਮੈਂਬਰ ਜਥੇਦਾਰ ਹਰਬੰਸ ਸਿੰਘ ਸਲੇਮਪੁਰ, ਜਥੇਦਾਰ ਭੁਪਿੰਦਰ ਸਿੰਘ ਫਤਿਹਗੜ੍ਹ ਸਾਹਿਬ, ਜਥੇਬੰਦਕ ਸਕੱਤਰ ਹਰਿੰਦਰ ਸਿੰਘ ਧਨੌਲਾ, ਕਿਸਾਨ ਵਿੰਗ ਦੇ ਪ੍ਰਧਾਨ ਗੁਰਜੰਟ ਸਿੰਘ ਭਾਊ, ਜਥੇਦਾਰ ਪ੍ਰਗਟ ਸਿੰਘ ਗਾਗਾ, ਵੀਰ ਪ੍ਰਤਾਪ ਸਿੰਘ ਲਹਿਰਾਗਾਗਾ ਅਤੇ ਪਾਰਟੀ ਦੇ ਜ਼ਿਲ੍ਹਾ ਦਫਤਰ ਸੰਗਰੂਰ ਸਕੱਤਰ ਕੁਲਵੰਤ ਸਿੰਘ ਲੱਡੀ ਸਮੇਤ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਾਜ਼ਰ ਆਗੂਆਂ ਦੀਆਂ ਵੱਖ ਵੱਖ ਬੂਥ ਵਾਈਜ ਡਿਊਟੀਆਂ ਲਗਾਈਆਂ ਗਈਆਂ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਬੇਨਤੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇੱਕ ਪੰਥਕ ਪਾਰਟੀ ਹੈ, ਜਿਸਦਾ ਮੁੱਖ ਉਦੇਸ਼ ਲੋਕਾਂ ਦੀ ਖੁਸ਼ਹਾਲੀ ਅਤੇ ਇਲਾਕੇ ਦੀ ਤਰੱਕੀ ਦੇ ਨਾਲ ਨਾਲ ਕੁਰਾਹੇ ਪੈ ਚੁੱਕੇ ਨੌਜਵਾਨ ਬੱਚਿਆਂ ਨੂੰ ਨਸ਼ੇ ਛੁਡਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਫਿਰ ਤੋਂ ਜੋੜਣਾ ਵੀ ਹੈ। ਆਗੂਆਂ ਨੇ ਕਿਹਾ ਕਿ ਬਰਾਬਰਤਾ ਦੇ ਹੱਕ ਦੀ ਬਹਾਲੀ, ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਹਲਕੇ ਦੇ ਲੋਕਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਇਸ ਜਿਮਨੀ ਚੋਣ ਵਿੱਚ ਜਿਤਾਉਣਾ ਬੇਹਦ ਜਰੂਰੀ ਹੈ, ਜਿਸ ਦੇ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਯੂਥ ਪ੍ਰਧਾਨ ਕੋਮਲਦੀਪ ਸਿੰਘ, ਭੋਲਾ ਸਿੰਘ ਭੂਰੇ,ਜਸਵਿੰਦਰ ਸਿੰਘ ਭੂਰੇ, ਅਮਨਦੀਪ ਸਿੰਘ ਚਹਿਲ, ਜਸਵੀਰ ਸਿੰਘ ਮਾਨ, ਨਾਜਰ ਸਿੰਘ, ਜਸਵੰਤ ਸਿੰਘ ਧਨੋਲਾ, ਸੇਵਕ ਸਿੰਘ ਚਹਿਲ ਮਾਨਾ ਪਿੰਡੀ, ਬੂਟਾ ਸਿੰਘ ਮਾਨਾਪਿੰਡੀ, ਗਮਦੂਰ ਸਿੰਘ ਰਾਜਗੜ੍ਹ, ਸਤਿਗੁਰ ਸਿੰਘ ਦਾਨਗੜ੍ਹ, ਸੈਬੀ ਦਾਨਗੜ੍ਹ ਸਮੇਤ ਹੋਰ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਹਾਜ਼ਰ ਸਨ।

 

Have something to say? Post your comment

More From Punjab

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

BSF ਵੱਲੋਂ ਸਰਹੱਦ ਨੇੜੇ ਘੁੰਮਦੇ ਫੜੇ ਦੋ ਸ਼ੱਕੀ ਨੌਜਵਾਨਾਂ ਤੋਂ ਪੁੱਛ-ਪੜਤਾਲ ਮਗਰੋਂ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਸੁੱਟਿਆ ਪੈਕਟ ਚੁੱਕਣ ਆਏ ਸੀ ਨੌਜਵਾਨ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਸਾਬਕਾ ਸਿਹਤ ਮੰਤਰੀ ਦੇ ਬੇਟੇ ਦੀ ਫੈਕਟਰੀ 'ਚ ਚੋਰੀ, ਮੁਲਾਜ਼ਮ ਦੇ ਪੁੱਤ ਨੇ ਅਣਪਛਾਤਿਆਂ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ 

ਨੰਗਲ ਪਿੰਡ ਦੇ ਫਸਵੇਂ ਮੁਕਾਬਲੇ ਦੌਰਾਨ 153 ਵੋਟਾਂ ਨਾਲ ਜੇਤੂ ਗੁਰਪ੍ਰੀਤ ਸਿੰਘ ਸਿੱਧੁ ਬਣੇ ਸਰਪੰਚ