Friday, October 18, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦੋਸਤਾਂ ਨਾਲ ਪਾਰਟੀ ਕਰਨ ਗਿਆ ਬੈਂਕ ਮੈਨੇਜਰ ਲਾਪਤਾ, ਪੁਲਿਸ ਨੂੰ ਕਾਰ ਸਮੇਤ ਨਹਿਰ 'ਚ ਡਿੱਗਣ ਦਾ ਖਦਸ਼ਾ

October 18, 2024 02:56 PM

ਸ੍ਰੀ ਮੁਕਤਸਰ ਸਾਹਿਬ: ਮੁਕਤਸਰ 'ਚ ਦੋ ਦਿਨ ਪਹਿਲਾਂ ਦੋਸਤਾਂ ਨਾਲ ਹਸਪਤਾਲ ਦੀ ਓਪਨਿੰਗ ਪਾਰਟੀ 'ਚ ਗਿਆ ਬੈਂਕ ਮੈਨੇਜਰ ਆਪਣੀ ਕਾਰ ਸਮੇਤ ਲਾਪਤਾ ਹੋ ਗਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਬੈਂਕ ਮੈਨੇਜਰ ਆਪਣੀ ਕਾਰ ਸਮੇਤ ਸਰਹਿੰਦ ਫੀਡਰ ਨਹਿਰ 'ਚ ਡਿੱਗ ਗਿਆ ਹੈ। ਸਰਹਿੰਦ ਫੀਡਰ ਨਹਿਰ ਦੇ ਕੰਢੇ ਇਕ ਕਾਰ ਦੇ ਟਾਇਰਾਂ ਦੇ ਘਿਸੇ ਹੋਏ ਨਿਸ਼ਾਨ ਮਿਲੇ ਹਨ ਜਿਸ ਕਾਰਨ ਸ਼ੁੱਕਰਵਾਰ ਸਵੇਰ ਤੋਂ ਹੀ NDRF ਦੀਆਂ ਟੀਮਾਂ ਬਚਾਅ ਕਾਰਜ ਕਰ ਰਹੀਆਂ ਹਨ। ਬਚਾਅ ਟੀਮ ਨੂੰ ਅਜੇ ਤਕ ਕੁਝ ਨਹੀਂ ਮਿਲਿਆ ਹੈ। ਪੁਲਿਸ ਦੋਸਤਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਲਾਪਤਾ ਨੌਜਵਾਨ ਸਿਮਰਨਦੀਪ ਸਿੰਘ ਬਰਾੜ ਪੁੱਤਰ ਦਰਸ਼ਨ ਸਿੰਘ ਬਰਾੜ ਸੈਂਟਰਲ ਬੈਂਕ ਆਫ ਇੰਡੀਆ ਲੱਖੇਵਾਲੀ ਵਿਖੇ ਬੈਂਕ ਮੈਨੇਜਰ ਤੇ ਗੁਰੂ ਅੰਗਦ ਦੇਵ ਨਗਰ ਕੋਟਕਪੂਰਾ ਰੋਡ ਮੁਕਤਸਰ ਦਾ ਰਹਿਣ ਵਾਲਾ ਹੈ। ਪਿਤਾ ਦਰਸ਼ਨ ਸਿੰਘ ਅਨੁਸਾਰ ਸਿਮਰਨਦੀਪ ਸਿੰਘ ਬਰਾੜ ਬੁੱਧਵਾਰ ਰਾਤ ਮੁਕਤਸਰ ਦੇ ਇਕ ਹਸਪਤਾਲ ਦੀ ਓਪਨਿੰਗ ਪਾਰਟੀ 'ਚ ਗਿਆ ਹੋਇਆ ਸੀ। ਰਾਤ ਨੂੰ ਉਸਦੇ ਡਾਕਟਰ ਦੋਸਤਾਂ ਨੇ ਨਹਿਰ ਵੱਲ ਜਾਣ ਦੀ ਯੋਜਨਾ ਬਣਾਈ। ਉਸ ਦਾ ਬੇਟਾ ਆਪਣੀ ਕਾਰ 'ਚ ਇਕੱਲਾ ਸੀ। ਰਾਤ 10 ਵਜੇ ਸਿਮਰਨਦੀਪ ਦੀ ਪਤਨੀ ਨੇ ਉਸ ਨਾਲ ਫੋਨ 'ਤੇ ਗੱਲ ਕੀਤੀ ਤੇ ਪੁੱਛਿਆ ਕਿ ਉਹ ਘਰ ਕਦੋਂ ਆਵੇਗਾ। ਉਸ ਦੌਰਾਨ ਸਿਮਰਨਦੀਪ ਨੇ ਕਿਹਾ ਕਿ ਉਸ ਨੂੰ ਘਰ ਆਉਣ 'ਚ ਕੁਝ ਸਮਾਂ ਲੱਗੇਗਾ। ਇਸ ਤੋਂ ਬਾਅਦ ਸਿਮਰਦੀਪ ਰਾਤ 2 ਵਜੇ ਤਕ ਵੀ ਘਰ ਨਹੀਂ ਆਇਆ, ਜਿਸ ਕਾਰਨ ਜਦੋਂ ਉਸ ਦੀ ਪਤਨੀ ਨੇ 2:15 ਵਜੇ ਉਸ ਨੂੰ ਫੋਨ ਕੀਤਾ ਤਾਂ ਫੋਨ ਬੰਦ ਆ ਰਿਹਾ ਸੀ। ਜਦੋਂ ਉਸ ਦੇ ਦੋਸਤ ਨੂੰ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਸਿਮਰਦੀਪ ਕਾਫੀ ਸਮਾਂ ਪਹਿਲਾਂ ਦਾ ਘਰ ਚਲਾ ਗਿਆ ਹੈ ਜਦਕਿ ਉਹ ਘਰ ਨਹੀਂ ਪਹੁੰਚਿਆ।ਦੂਜੇ ਪਾਸੇ ਸ਼ੁੱਕਰਵਾਰ ਨੂੰ ਜਦੋਂ ਪੁਲਿਸ ਨੇ ਨਹਿਰ ’ਤੇ ਜਾ ਕੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਸਰਹਿੰਦ ਫੀਡਰ ਨਹਿਰ ਦੇ ਕੰਢੇ ਕਾਰ ਦੇ ਟਾਇਰਾਂ ਦੇ ਨਿਸ਼ਾਨ ਮਿਲੇ। ਦੇਰ ਰਾਤ ਐਸਐਸਪੀ ਤੁਸ਼ਾਰ ਗੁਪਤਾ ਖ਼ੁਦ ਨਹਿਰ ’ਤੇ ਪੁੱਜੇ। ਜਿੱਥੇ ਪੁਲਿਸ ਨੂੰ ਸ਼ੱਕ ਹੈ ਕਿ ਮੈਨੇਜਰ ਸਿਮਰਨਦੀਪ ਸਿੰਘ ਕਾਰ ਸਮੇਤ ਨਹਿਰ 'ਚ ਡਿੱਗ ਗਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਾਰ ਤਿਲਕ ਕੇ ਡਿੱਗੀ ਹੋ ਸਕਦੀ ਹੈ ਜਿਸ ਕਾਰਨ ਸ਼ੁੱਕਰਵਾਰ ਸਵੇਰ ਤੋਂ ਹੀ NDRF ਦੀਆਂ ਟੀਮਾਂ ਬਚਾਅ ਕਾਰਜਾਂ 'ਚ ਜੁੱਟੀਆਂ ਹੋਈਆਂ ਹਨ ਪਰ ਅਜੇ ਤੱਕ ਉਸ ਦਾ ਕੁਝ ਪਤਾ ਨਹੀਂ ਲੱਗਾ ਹੈ। ਬਚਾਅ ਕਾਰਜ ਚੱਲ ਰਿਹਾ ਹੈ। ਦੂਜੇ ਪਾਸੇ ਐਸਐਸਪੀ ਤੁਸ਼ਾਰ ਗੁਪਤਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

More From Punjab

Kapurthala ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਭਾਰਤ-ਕੈਨੇਡਾ ਸਬੰਧਾਂ ਬਾਰੇ ਪ੍ਰਗਟਾਈ ਚਿੰਤਾ

Kapurthala ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਭਾਰਤ-ਕੈਨੇਡਾ ਸਬੰਧਾਂ ਬਾਰੇ ਪ੍ਰਗਟਾਈ ਚਿੰਤਾ

Batala ਨੇੜੇ ਭਿਆਨਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਕਾਰ ਦਰੱਖ਼ਤ 'ਚ ਵੱਜੀ, ਇਕ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

Batala ਨੇੜੇ ਭਿਆਨਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਕਾਰ ਦਰੱਖ਼ਤ 'ਚ ਵੱਜੀ, ਇਕ ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ. ਦਲ (ਅੰਮ੍ਰਿਤਸਰ) ਦੀ ਧਨੌਲਾ ਜਥੇਬੰਦੀ ਦੀ ਮੀਟਿੰਗ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਸੰਘੇੜਾ ਕਾਲਜ ਦੇ ਭੰਗੜੇ ਨੇ ਦਰਸ਼ਕਾਂ ਨੂੰ ਝੂਮਣ ਲਾਇਆ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਕੌਮ ਦੇ ਜਥੇਦਾਰਾਂ ਦੀ ਕਿਰਦਾਰਕੁਸ਼ੀ ਕਰਨ ਵਾਲੇ ਵਲਟੋਹੇ ਨੂੰ ਪੰਥ ਵਿੱਚੋਂ ਛੇਕਿਆ ਜਾਵੇ-ਢਿੱਲੋਂ/ਢੀਂਡਸਾ

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਜਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਧਨੌਲਾ ਵਿੱਚ ਅਹਿਮ ਮੀਟਿੰਗ 

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਲੁਧਿਆਣਾ 'ਚ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ, ਹਰਜਿੰਦਰ ਧਾਮੀ ਨੇ ਕਿਹਾ- ਪੰਥ ਨੂੰ ਤੁਹਾਡੀਆਂ ਸੇਵਾਵਾਂ ਦੀ ਲੋੜ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਵਿਰਸਾ ਸਿੰਘ ਵਲਟੋਹਾ ਨੂੰ ਆਕਾਲੀ ਦਲ ਵਿੱਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ ,ਸਿੰਘ ਸਹਿਬਾਨ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ

ਡਾ: ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ, ਵਿਰਸਾ ਸਿੰਘ ਵਰਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮਾਫ਼ੀ