Wednesday, October 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਰਕਾਰ ਨੂੰ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਲਈ ਸ਼੍ਰੋ.ਅ.ਦਲ (ਅ) ਨੂੰ ਚੋਣ ਜਿਤਾਉਣਾ ਬੇਹਦ ਜਰੂਰੀ-ਗੋਬਿੰਦ ਸਿੰਘ ਸੰਧੂ

October 21, 2024 05:58 PM

ਬਰਨਾਲਾ/ਧਨੌਲਾ, 21 ਅਕਤੂਬਰ (ਬਘੇਲ ਸਿੰਘ ਧਾਲੀਵਾਲ/ਚਮਕੌਰ ਸਿੰਘ ਗੱਗੀ)-ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋ.ਅ.ਦਲ (ਅੰਮ੍ਰਿਤਸਰ) ਦੀ ਮੀਟਿੰਗ ਪਾਰਟੀ ਦੇ ਧਨੌਲਾ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਸਕੱਤਰ ਸ. ਗੋਵਿੰਦ ਸਿੰਘ ਸੰਧੂ ਉਚੇਚੇ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਹਾਜ਼ਰ ਹੋਏ ਵੱਡੀ ਗਿਣਤੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ. ਸੰਧੂ ਨੇ ਕਿਹਾ ਕਿ ਜਿਮਨੀ ਚੋਣ ਦਾ ਐਲਾਨ ਹੋ ਚੁੱਕਿਆ। ਸਰਕਾਰ ਤੋਂ ਲੋਕਾਂ ਦੇ ਕੰਮ ਕਰਵਾਉਣ ਲਈ ਵਿਰੋਧੀ ਧਿਰ ਵਜੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਮਜਬੂਤ ਕਰਨਾ ਬੇਹਦ ਜਰੂਰੀ ਹੈ, ਜਿਸ ਦੇ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਇਸ ਲਈ ਅੱਜ ਤੋਂ ਆਪਣੇ ਆਪਣੇ ਬੂਥਾਂ ਦੀ ਜਿੰਮੇਵਾਰੀ ਸੰਭਾਲ ਕੇ ਘਰ ਘਰ ਤੱਕ ਪਾਰਟੀ ਦੇ ਸੁਨੇਹੇ ਨੂੰ ਪਹੁੰਚਾਇਆ ਜਾਵੇ। ਸ. ਸੰਧੂ ਨੇ ਕਿਹਾ ਕਿ ਸੂਬੇ ਵਿੱਚ ਮਜਬੂਤ ਵਿਰੋਧੀ ਧਿਰ ਨਾ ਹੋਣ ਕਰਕੇ ਕਿਸੇ ਵੀ ਵਰਗ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਕਿਸਾਨ,ਮਜ਼ਦੂਰ ਅਤੇ ਵਪਾਰੀਆਂ ਸਮੇਤ ਸੂਬੇ ਦੇ ਹਰ ਵਰਗ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ। ਕਿਸਾਨਾਂ ਦੀਆਂ ਫਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਸਰਕਾਰ ਵੱਲੋਂ ਸੁਝਾਈਆਂ ਗਈਆਂ ਫਸਲਾਂ ਲਾਉਣ ਦੇ ਬਾਵਜੂਦ ਵੀ ਕਿਸਾਨਾਂ ਦੀ ਫਸਲ ਨਹੀਂ ਖਰੀਦੀ ਜਾ ਰਹੀ। ਵਪਾਰੀਆਂ ਨੂੰ ਜੀਐਸਟੀ ਵਿਭਾਗ ਦੇ ਮੁਲਾਜ਼ਮਾਂ ਤੋਂ ਪਰੇਸ਼ਾਨ ਕਰਵਾਇਆ ਜਾ ਰਿਹਾ ਹੈ। ਮਜ਼ਦੂਰਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਹਨ, ਉਲਟਾ ਉਹਨਾਂ ਦੇ ਬਣਦੇ ਹੱਕ ਵੀ ਖੋਹੇ ਜਾ ਰਹੇ ਹਨ। ਚਾਰੇ ਪਾਸੇ ਨਸ਼ੇ ਦੇ ਕਾਰੋਬਾਰੀਆਂ ਨੇ ਆਪਣਾ ਜਾਲ ਫੈਲਾ ਰੱਖਿਆ, ਜਿਸ ਕਾਰਨ ਨੌਜਵਾਨ ਪੀੜੀ ਨਸ਼ੇ ਦੀ ਆਦੀ ਹੋ ਕੇ ਆਪਣਾ ਭਵਿੱਖ ਖਰਾਬ ਕਰ ਰਹੀ। ਇਸ ਤੋਂ ਇਲਾਵਾ ਲੁੱਟਾ ਖੋਹਾਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਸ਼ਰੇਆਮ ਬਾਜ਼ਾਰਾਂ ਵਿੱਚ ਲੁੱਟਾ ਖੋਹਾਂ ਅਤੇ ਹੱਤਿਆਵਾਂ ਵਰਗੀਆਂ ਵਾਰਦਾਤਾਂ ਨੂੰ ਪੁਲਿਸ ਦੇ ਸਾਹਮਣੇ ਹੀ ਅੰਜਾਮ ਦਿੱਤਾ ਜਾ ਰਿਹਾ ਹੈ। ਜੇਕਰ ਲੋਕ ਕਿਸੇ ਚੋਰ ਜਾਂ ਲੁਟੇਰੇ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੰਦੇ ਹਨ ਤਾਂ ਉਹਨਾਂ ਨੂੰ ਰਿਸ਼ਵਤ ਲੈ ਕੇ ਛੱਡ ਦਿੱਤਾ ਜਾਂਦਾ ਹੈ ਜਾਂ ਫਿਰ ਸ਼ਿਕਾਇਤ ਕਰਨ ਵਾਲਿਆਂ ਉੱਪਰ ਸਮਝੌਤੇ ਲਈ ਦਬਾਅ ਬਣਾਇਆ ਜਾਂਦਾ ਹੈ। ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਲੋਕਾਂ ਵੱਲੋਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਲੋਕ ਸੇਵਾ ਕਰਨ ਦੀ ਬਜਾਏ ਵੱਡੇ ਵੱਡੇ ਘੁਟਾਲੇ ਕਰਕੇ ਆਪਣੇ ਘਰ ਭਰਨ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਪ੍ਰਤੀ ਬਣਦੀ ਜਿੰਮੇਵਾਰੀ ਦਾ ਅਹਿਸਾਸ ਕਰਾਉਣ ਲਈ ਅਕਾਲੀ ਦਲ (ਅੰਮ੍ਰਿਤਸਰ) ਨੂੰ ਇਸ ਜਿਮਨੀ ਚੋਣ ਵਿੱਚ ਜਿਤਾਉਣਾ ਬੇਹਦ ਜਰੂਰੀ ਹੈ, ਤਾਂ ਜੋ ਸਰਕਾਰ ਤੇ ਦਬਾਅ ਪਾ ਕੇ ਲੋਕਾਂ ਦੇ ਹੱਕ ਉਹਨਾਂ ਨੂੰ ਦਵਾਏ ਜਾ ਸਕਣ ਅਤੇ ਵਿਕਾਸ ਦੇ ਕੰਮ ਵੱਧ ਚੜ ਕੇ ਕੀਤੇ ਜਾ ਸਕਣ। ਇਸ ਮੌਕੇ ਪੀਏਸੀ ਮੈਂਬਰ ਐਡਵੋਕੇਟ ਜਗਮੀਤ ਸਿੰਘ, ਹਲਕੇ ਦੇ ਸੀਨੀਅਰ ਮੀਤ ਪ੍ਰਧਾਨ ਕੋਮਲਦੀਪ ਸਿੰਘ ਢਿੱਲੋ, ਸ਼ਹਿਰੀ ਪ੍ਰਧਾਨ ਹਰਿੰਦਰਜੀਤ ਸਿੰਘ ਢੀਡਸਾ, ਕਿਸਾਨ ਵਿੰਗ ਦੇ ਪ੍ਰਧਾਨ ਗੁਰਜੰਟ ਸਿੰਘ ਭਾਊ, ਦਰਸ਼ਨ ਸਿੰਘ ਢੀਂਡਸਾ,ਗੁਰਪ੍ਰੀਤ ਸਿੰਘ ਸਿੱਧੂ, ਅਮਰਜੀਤ ਸਿੰਘ ਗਿੱਲ, ਨਿਰਮਲ ਸਿੰਘ ਢਿੱਲੋ, ਸਰਪੰਚ ਸੁਖਪਾਲ ਸਿੰਘ ਛੰਨਾ, ਮੱਖਣ ਸਿੰਘ ਸਮਾਓ, ਗੁਰਮੇਲ ਸਿੰਘ ਅਸਪਾਲ ਕਲਾਂ, ਗੁਰਤੇਜ ਸਿੰਘ ਅਸਪਾਲ ਕਲਾਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਹਰਪਾਲ ਸਿੰਘ ਢਿੱਲੋ, ਹਰਪ੍ਰੀਤ ਸਿੰਘ ਖਾਲਸਾ, ਮਹਿੰਦਰ ਸਿੰਘ ਭੂਰੇ, ਕੁਲਵੰਤ ਸਿੰਘ ਲੱਡੀ, ਮੱਖਣ ਸਿੰਘ ਢਿੱਲੋ,ਰਾਮ ਸਿੰਘ ਛੰਨਾ, ਜਸਵੀਰ ਸਿੰਘ ਮਾਨਾਪਿੰਡੀ, ਮਨਜੀਤ ਸਿੰਘ ਮੱਲੀ ਬਡਬਰ ਸਮੇਤ ਹੋਰ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਅਤੇ ਵਰਕਰ ਸਾਹਿਬਾਨ ਹਾਜਰ ਸਨ।

Have something to say? Post your comment

More From Punjab

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਮਾਮਲਾ ਆਰਥਿਕ ਤੌਰ ਤੇ ਕਮਜੋਰ ਵਰਗ ਦੇ ਰਾਖਵੇਕਰਨ ਵਾਲੇ ਪਲਾਟਾਂ ਦਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਗੁਰਦੀਪ ਬਾਠ ਵੱਲੋਂ ਬਾਗੀ ਹੋ ਕੇ ਅਜਾਦ ਚੋਣ ਲੜਨ ਨਾਲ ਬਰਨਾਲਾ ’ਚ ਹੋਵੇਗਾ ਦਿਲਚਸਪ ਮੁਕਾਬਲਾ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਾਬਕਾ ਡੀ ਆਈ ਜੀ ਖਟੜਾ ਅਤੇ ਜਥੇਦਾਰ ਸਹੌਲੀ ਨੂੰ ਸਦਮਾ,ਮਾਤਾ ਦਾ ਦੇਹਾਂਤ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

ਪੰਥਕ ਇਕੱਤਰਤਾ ਦੌਰਾਨ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਐਲਾਨਿਆ ਉਮੀਦਵਾਰ

13th Wg Cdr S S Gyani Memorial Cricket Tournament 2024

13th Wg Cdr S S Gyani Memorial Cricket Tournament 2024

 ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਕਸ਼ਮੀਰ 'ਚ ਅੱਤਵਾਦੀ ਹਮਲੇ 'ਚ ਪੰਜਾਬੀ ਨੌਜਵਾਨ ਦੀ ਮੌਤ, ਅੱਤਵਾਦੀਆਂ ਨੇ ਵਰ੍ਹਾਈਆਂ ਗੋਲ਼ੀਆਂ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

ਮੋਗਾ 'ਚ ਆਪਸ 'ਚ ਭਿੜੇ ਕਿਸਾਨ 'ਤੇ ਵਪਾਰੀ, ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਮਾਰੀਆਂ ਸੱਟਾਂ; ਮਾਹੌਲ ਤਣਾਅਪੂਰਨ

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

Partap Bajwa ਨੇ ਮਿੱਲਰਜ਼ ਦੇ ਛੇ ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਦੀ ਕੀਤੀ ਮੰਗ, CM Mann 'ਤੇ ਜਨਤਾ ਨੂੰ ਗੁਮਰਾਹ ਕਰਨ ਦੇ ਲਾਏ ਦੋਸ਼

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਪਵਿੱਤਰ ਜੋਤ ਅਟਾਰੀ ਪਹੁੰਚੀ, ਸੰਗਤ ਨੇ ਸ਼ਰਧਾ ਨਾਲ ਕੀਤਾ ਸਵਾਗਤ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ

ਸ੍ਰੀ ਰਾਮ ਭਵਨ ਦੇ ਨਾਲ ਲੱਗਦੀ ਡੇਅਰੀ 'ਤੇ ਹੋਈ ਚੋਰੀ, ਚਾਰ ਦਾਨ ਪੇਟੀਆਂ 'ਚੋਂ ਲਗਪਗ 20 ਤੋਂ 22 ਹਜ਼ਾਰ ਰੁਪਏ ਗ਼ਾਇਬ