ਲੁਧਿਆਣਾ : ਪਾਰਕਿੰਗ ਵਿੱਚ ਬੈਠ ਕੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਦੋ ਨੌਜਵਾਨਾਂ ਨੂੰ ਕ੍ਰਾਈਮ ਬਰਾਂਚ ਦੀ ਟੀਮ ਨੇ 515 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੇਰੂ ਸਾਹਿਬ ਰੋਡ ਨਿਊ ਆਜ਼ਾਦ ਨਗਰ ਦੇ ਵਾਸੀ ਅਜੇ ਕੁਮਾਰ ਅਤੇ ਕਰਮਜੀਤ ਕੁਮਾਰ ਵੱਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ l ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੱਸਿਆ ਕਿ ਗਸ਼ਤ ਦੇ ਸਬੰਧ ਵਿੱਚ ਪੁਲਿਸ ਪਾਰਟੀ ਕੁਆਲਿਟੀ ਚੌਂਕ ਵਿੱਚ ਮੌਜੂਦ ਸੀ lਇਸੇ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਚਿਮਨੀ ਰੋਡ ਤੇ ਬਣੀ ਚੌਪਾਟੀ ਦੇ ਨਾਲ ਪਾਰਕਿੰਗ ਵਿੱਚ ਸਵਿਫਟ ਕਾਰ ਦੇ ਅੰਦਰ ਬੈਠੇ ਹਨ l ਪੁਲਿਸ ਨੂੰ ਪਤਾ ਲੱਗਾ ਕਿ ਮੁਲਜਮਾਂ ਕੋਲ ਭਾਰੀ ਮਾਤਰਾ ਵਿੱਚ ਹੈਰੋਇਨ ਹੈ ਅਤੇ ਉਹ ਹੈਰੋਇਨ ਵੇਚਣ ਲਈ ਆਪਣੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਕਾਰ ਸਵਾਰ ਮੁਲਜ਼ਮਾਂ ਨੂੰ 515 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ l ਕਰਾਈਮ ਬਰਾਂਚ ਦੀ ਟੀਮ ਦਾ ਕਹਿਣਾ ਹੈ ਕਿ ਪੁੱਛ ਗਿੱਛ ਦੇ ਦੌਰਾਨ ਮੁਲਜ਼ਮਾਂ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ l