ਫਿਲੌਰ : ਬੀਤੀ ਰਾਤ 11 ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਫਿਲੌਰ ਬੱਸ ਅੱਡੇ ਤੋਂ ਲੁਧਿਆਣਾ ਵੱਲ ਜਾਣ ਵਾਲੀ ਸੜਕ 'ਤੇ ਇੱਕ ਪ੍ਰਾਈਵੇਟ ਬੱਸ ਐਨ ਐਲ 02 ਬੀ 6711 ਅਤੇ ਇੱਕ ਟਰੱਕ ਵਿਚਕਾਰ ਮੋੜ ਕੱਟਦੇ ਸਮੇਂ ਟੱਕਰ ਹੋ ਗਈ। ਜਿਸ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬੱਸ ਨੂੰ ਵੀ ਨੁਕਸਾਨ ਪੁੱਜਾ। ਇਹ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੁਰਘਟਨਾ ਰਾਤ 11 ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਫਿਲੌਰ ਤੋਂ ਲੁਧਿਆਣਾ ਜਾਣ ਵਾਲੇ ਬੱਸ ਅੱਡੇ 'ਤੇ ਵਾਪਰੀ ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਬੱਸ ਵਿੱਚ ਸਵਾਰ 6 ਤੋਂ 7 ਸਵਾਰੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ। ਜੋ ਫਸਟ ਏਡ ਲੈਣ ਤੋਂ ਬਾਅਦ ਆਪਣ-ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਦੋਵੇਂ ਵਾਹਨਾਂ ਨੂੰ ਇੱਕ ਪਾਸੇ ਕਰਕੇ ਟਰੈਫਿਕ ਚਾਲੂ ਕਰ ਦਿੱਤਾ ਗਿਆ।