ਚੰਡੀਗੜ੍ਹ : ਪੰਜਾਬ ਸਰਕਾਰ ਹੁਣ ਔਰਤਾਂ ਤੇ ਲੜਕੀਆਂ ਦੀ ਸਿਹਤ ਅਤੇ ਰੁਜ਼ਗਾਰ ਵੱਲ ਧਿਆਨ ਦੇਵੇਗੀ। 2 ਦਸੰਬਰ ਤੋਂ ਜ਼ਿਲ੍ਹਿਆਂ 'ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਔਰਤਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਖਾਸ ਤੌਰ 'ਤੇ ਕੈਂਸਰ ਦੀ ਜਾਂਚ ਕੀਤੀ ਜਾਵੇਗੀ ਜਿਸ ਦੀ ਸ਼ੁਰੂਆਤ ਮੁਕਤਸਰ ਸਾਹਿਬ ਤੋਂ ਹੋਵੇਗੀ। ਇਹ ਜਾਣਕਾਰੀ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਅੰਗਹੀਣ ਵਿਅਕਤੀ ਵੀ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਸਕਣਗੇ।