ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ਼ੁਰੂ ਹੋਣ ਵਾਲੀ ਹੈ। ਪੇਸ਼ ਹੋਣ ਲਈ ਸਾਬਕਾ ਅਕਾਲੀ ਮੰਤਰੀ ਪੁੱਜਣੇ ਸ਼ੁਰੂ ਹੋ ਗਏ ਹਨ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ 17 ਸਾਬਕਾ ਅਕਾਲੀ ਮੰਤਰੀਆਂ ਤੇ ਮਨਜਿੰਦਰ ਸਿੰਘ ਸਿਰਸਾ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ, ਪਰ ਸਵੇਰੇ 10 ਵਜੇ ਹੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਅਕਾਲੀ ਮੰਤਰੀਆਂ ਦਾ ਇਕੱਠ ਸ਼ੁਰੂ ਹੋ ਗਿਆ ਹੈ | ਸਵੇਰੇ 10.20 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ ਆਪਣੇ ਸਮਰਥਕਾਂ ਦੀ ਹਾਜ਼ਰੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ।