ਅੰਮ੍ਰਿਤਸਰ : ਸਿੰਘ ਸਾਹਿਬਾਨ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਵਜੋਂ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਸਵੇਰੇ 9:10 ਵਜੇ ਵ੍ਹੀਲ ਚੇਅਰ 'ਤੇ ਸੇਵਾਦਾਰ ਦਾ ਪਹਿਰਾਵਾ ਪਾ ਕੇ ਹੱਥ 'ਚ ਬਰਛਾ ਫੜ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਘੰਟਾਘਰ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਨਾਲ ਹੀ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਐੱਮਪੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਇਹੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸੁਖਬੀਰ ਤੇ ਸੁਖਦੇਵ ਸਿੰਘ ਨੂੰ ਸਵੇਰੇ 9 ਤੋਂ 10 ਵਜੇ ਤਕ ਇਕ ਘੰਟਾ ਇਹ ਸੇਵਾ ਨਿਭਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਲ਼ 'ਚ ਪੁਆਈ ਗਈ ਗੁਰਬਾਣੀ ਦੀ ਪੰਗਤੀ ਵਾਲੀ ਤਖ਼ਤੀ ਵੀ ਪਹਿਨੀ ਹੋਈ ਹੈ।ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਬੈਠ ਕੇ ਕੀਰਤਨ ਸਰਵਣ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਤੇ ਹੋਰ।