ਲੁਧਿਆਣਾ : ਕਤਲ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਵਾਲਾਤੀ ਦੇ ਕਬਜ਼ੇ ਚੋਂ ਤਿੰਨ ਗ੍ਰਾਮ ਹੈਰੋਈਨ ਬਰਾਮਦ ਕੀਤੀ ਗਈ। ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੀ ਚੌਂਕੀ ਤਾਜਪੁਰ ਰੋਡ ਦੇ ਇੰਚਾਰਜ ਜਨਕ ਰਾਜ ਨੇ ਦੱਸਿਆ ਕਿ ਪੁਲਿਸ ਨੇ ਜੋਸ਼ੀ ਨਗਰ ਹੈਬੋਵਾਲ ਦੇ ਰਹਿਣ ਵਾਲੇ ਹਵਾਲਾਤੀ ਸਿਮਰਨਜੀਤ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਂਚ ਅਧਿਕਾਰੀ ਦੇ ਮੁਤਾਬਕ ਸਹਾਇਕ ਸੁਪਰੀਡੈਂਟ ਹਰਮਿੰਦਰ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਬੈਰਕਾਂ ਦੀ ਚੈਕਿੰਗ ਦੇ ਦੌਰਾਨ ਹਵਾਲਾਤੀ ਸਿਮਰਨਜੀਤ ਸਿੰਘ ਦੇ ਕਬਜ਼ੇ ਚੋਂ ਤਿੰਨ ਗ੍ਰਾਮ ਹੈਰੋਈਨ ਮਿਲੀ । ਮੁਲਜਮ ਨੇ ਅਜਿਹਾ ਕਰਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7ਦੀ ਪੁਲਿਸ ਨੇ ਹਵਾਲਾਤੀ ਸਿਮਰਨਜੀਤ ਸਿੰਘ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਜੇਲ੍ਹ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ।