ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਸਾਬਕਾ ਕੈਬਨਿਟ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਨੇ ਵੱਖ-ਵੱਖ ਧਾਰਮਿਕ ਸਜ਼ਾਵਾਂ ਲਗਾਈਆਂ ਸਨ। ਇਹਨਾਂ ਧਾਰਮਿਕ ਸਜ਼ਾਵਾਂ ਨੂੰ ਪੂਰੀਆਂ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਹੋਰਨਾਂ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ | ਖਿਮਾ ਜਾਚਨਾ ਦੀ ਅਰਦਾਸ ਕਰਵਾਉਣਗੇ ।