ਬਟਾਲਾ : ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਰੇਲ ਰੋਕੋ ਪ੍ਰੋਗਰਾਮ ਤਹਿਤ ਬਟਾਲਾ ਰੇਲਵੇ ਲਾਈਨ ਤੇ ਕਰੀਬ 12. 30 ਵਜੇ ਧਰਨਾ ਦੇ ਕੇ ਅੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਧੇਰ ਗਰੁੱਪ ਨੇ ਬਟਾਲਾ ਦੇ ਰੇਲਵੇ ਟਰੈਕ ਨੂੰ ਜਾਮ ਕਰਦਿਆਂ ਤਿੰਨ ਘੰਟੇ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਬਟਾਲਾ ਰੇਲਵੇ ਸਟੇਸ਼ਨ ’ਤੇ ਹੋਏ ਇਸ ਪ੍ਰਦਰਸ਼ਨ ਵਿੱਚ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਲਾਵਾ ਹੋਰ ਵੀ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਮਨ-ਕਾਨੂੰਨ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਸੀ।