ਬਰਨਾਲਾ: ਹੰਡਿਆਇਆ ਨਗਰ ਪੰਚਾਇਤ ਚੋਣਾਂ ਚਰਚਿਤ ਵਾਰਡ ਨੰਬਰ 6 ਤੋਂ ਆਜ਼ਾਦ ਉਮੀਦਵਾਰ ਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਆਹਮੋ -ਸਾਹਮਣੇ ਹੋਏ। ਭਾਵੇਂ ਪ੍ਰਸ਼ਾਸਨ ਨੇ ਸੂਝਬੂਝ ਨਾਲ ਇਸ ਮਾਮਲੇ ਨੂੰ ਵਧਣ ਨਹੀਂ ਦਿੱਤਾ, ਪਰ ਫਿਰ ਵੀ ਆਜ਼ਾਦ ਉਮੀਦਵਾਰ ਮੋਹਨ ਲਾਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ 'ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਆਪਣੇ ਨਾਲ ਸਮਰਥਕਾਂ ਨੂੰ ਨਾਲ ਲੈ ਕੇ ਅੰਦਰ ਦਾਖਲ ਹੋ ਰਿਹਾ ਹੈ। ਜੋ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ 'ਤੇ ਸਖਤ ਨੋਟਿਸ ਲਿਆ ਜਾਵੇ। ਉਨ੍ਹਾਂ ਨੂੰ ਚੋਣਾਂ ਵਿੱਚ ਡਰ ਸਤਾ ਰਿਹਾ ਹੈ। ਕਿ ਮੌਜੂਦਾ ਸਰਕਾਰ ਕੋਈ ਧੱਕੇਸ਼ਾਹੀ ਨਾ ਕਰ ਸਕੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 6 ਤੋਂ ਉਮੀਦਵਾਰ ਗੁਰਮੀਤ ਸਿੰਘ ਬਾਵਾ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਤੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰਡ ਤੋਂ ਵੱਡੀ ਜਿੱਤ ਪ੍ਰਾਪਤ ਕਰੇਗੀ। ਜਿਸ ਨੂੰ ਲੈ ਕੇ ਜਾਣ ਬੁੱਝ ਕੇ ਝੂਠੇ ਤੇ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਨੇ ਕੋਈ ਵੀ ਸਮਰਥਕ ਬਾਹਰੋਂ ਨਹੀਂ ਬੁਲਾਏ ਪਰ ਵਾਰਡ ਦੇ ਵੋਟਰ ਹੀ ਉਨ੍ਹਾਂ ਨਾਲ ਮੌਜੂਦ ਹਨ। ਇਸ ਮਾਮਲੇ ਨੂੰ ਲੈ ਕੇ ਮੌਕੇ 'ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਵੱਲੋਂ ਦੋਵੇਂ ਉਮੀਦਵਾਰਾਂ ਨੂੰ ਸਮਝਾ ਬੁਝਾ ਕੇ ਮਾਹੌਲ ਸ਼ਾਂਤ ਕਰਵਾਇਆ ਗਿਆ। ਵਾਧੂ ਵਿਅਕਤੀਆਂ ਨੂੰ ਅੰਦਰੋਂ ਬਾਹਰ ਭੇਜਿਆ ਗਿਆ, ਤਾਂ ਜੋ ਮਾਹੌਲ ਖਰਾਬ ਨਾ ਹੋ ਸਕੇ।