ਅੰਮ੍ਰਿਤਸਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗ੍ਰਨੇਡ ਧਮਾਕੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਗ੍ਰਨੇਡ, ਦੋ ਵਿਦੇਸ਼ੀ ਪਿਸਤੌਲ ਤੇ 1 ਕਿੱਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡਾਂਡੇ ਦੇ ਰਹਿਣ ਵਾਲੇ ਗੁਰਜੀਤ ਸਿੰਘ ਵਜੋਂ ਹੋਈ ਹੈ।ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ 17 ਦਸੰਬਰ ਦੀ ਤੜਕੇ ਉਸ ਨੇ ਇਸਲਾਮਾਬਾਦ ਦੇ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਸੁੱਟ ਕੇ ਧਮਾਕਾ ਕੀਤਾ ਸੀ, ਜਿਸ ਨੂੰ ਗੈਂਗਸਟਰ ਜੀਵਨ ਫ਼ੌਜੀ ਨੇ ਅੰਜਾਮ ਦਿੱਤਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਪੁਲਿਸ ਸਟੇਸ਼ਨ 'ਤੇ ਧਮਾਕੇ ਨੂੰ ਅੰਜਾਮ ਦੇਣ 'ਚ ਇਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਲੋਕ ਵੀ ਸ਼ਾਮਲ ਹਨ।