ਬਰਨਾਲਾ: ਸੋਮਵਾਰ ਸਵੇਰੇ ਕਰੀਬ ਸਾਢੇ 10 ਵਜੇ ਹੰਡਿਆਇਆ ਬਾਜ਼ਾਰ 'ਚ ਸਥਿਤ ਇਕ ਘਰ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਬਰਨਾਲਾ ਦੀ ਟੀਮ ਵਲੋਂ ਆਲੇ-ਦੁਆਲੇ ਦੇ ਲੋਕਾਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਜਿੱਥੇ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਇਮਾਰਤ ਤੇ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਅੱਗ ਲੱਗਣ ਦੇ ਕਾਰਨਾਂ ਸਬੰਧੀ ਕਈ ਲੋਕਾਂ ਵਲੋਂ ਗੈਸ ਗੀਜ਼ਰ ਤੇ ਕਈਆਂ ਵਲੋਂ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।